ਦਿੱਲੀ ਏਅਰਪੋਰਟ ਦੇ ਬਾਹਰ ਮਿਲਿਆ ਜਹਾਜ਼ ਦੇ ਇੰਜਣ ਦਾ ਹਿੱਸਾ, ਡੀਜੀਸੀਏ ਨੇ ਦਿੱਤੇ ਜਾਂਚ ਦੇ ਹੁਕਮ
Thursday, Sep 05, 2024 - 07:30 AM (IST)
ਨਵੀਂ ਦਿੱਲੀ (ਭਾਸ਼ਾ) : ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਨੇ ਦਿੱਲੀ ਹਵਾਈ ਅੱਡੇ ਦੇ ਬਾਹਰ ਇਕ ਜਹਾਜ਼ ਦੇ ਇੰਜਣ ਦਾ ਹਿੱਸਾ ਮਿਲਣ ਦੀ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਸੂਤਰਾਂ ਨੇ ਦੱਸਿਆ ਕਿ ਧਾਤ ਦਾ ਇਹ ਟੁਕੜਾ ਏਅਰ ਇੰਡੀਆ ਐਕਸਪ੍ਰੈਸ ਜਹਾਜ਼ ਦਾ ਹੋ ਸਕਦਾ ਹੈ ਜਿਸ ਨੇ ਸੋਮਵਾਰ ਨੂੰ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਪਰ ਏਅਰਲਾਈਨ ਨੇ ਕਿਹਾ ਕਿ ਉਹ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕਰ ਸਕੀ ਕਿ ਧਾਤ ਦੇ ਟੁਕੜੇ ਉਸ ਦੇ ਜਹਾਜ਼ ਦੇ ਸਨ ਜਾਂ ਨਹੀਂ।
ਮਾਮਲੇ ਨਾਲ ਜੁੜੇ ਸੂਤਰਾਂ ਨੇ ਦੱਸਿਆ ਕਿ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀ.ਜੀ.ਸੀ.ਏ) ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਕ ਸੂਤਰ ਨੇ ਦੱਸਿਆ ਕਿ ਇਹ ਹਿੱਸੇ ਸ਼ਾਇਦ ਜਹਾਜ਼ ਦੇ ਇੰਜਣ ਦੇ ਟੁੱਟੇ ਹੋਏ ਬਲੇਡ ਦੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOSs:- https://itune.apple.com/in/app/id53832 3711?mt=8