ਜੇਲ੍ਹ 'ਚੋਂ ਸੰਸਦ ਭਵਨ ਪਹੁੰਚੇ ਇੰਜੀਨੀਅਰ ਅਬਦੁੱਲ ਰਾਸ਼ਿਦ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

07/05/2024 1:06:45 PM

ਨਵੀਂ ਦਿੱਲੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਤੋਂ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਚੁਣੇ ਗਏ ਇੰਜੀਨੀਅਰ ਅਬਦੁੱਲ ਰਾਸ਼ਿਦ ਨੇ ਸੰਸਦ ਮੈਂਬਰ ਵਜੋਂ ਅੱਜ ਯਾਨੀ ਕਿ ਸ਼ੁੱਕਰਵਾਰ ਸਹੁੰ ਚੁੱਕ ਲਈ ਹੈ। ਉਨ੍ਹਾਂ ਨੇ ਤਿਹਾੜ ਜੇਲ੍ਹ ਤੋਂ ਸੰਸਦ ਭਵਨ ਪਹੁੰਚ ਕੇ ਸਹੁੰ ਚੁੱਕੀ। ਦੱਸ ਦੇਈਏ ਕਿ ਕਸ਼ਮੀਰੀ ਨੇਤਾ ਸ਼ੇਖ ਅਬਦੁਲ ਰਾਸ਼ਿਦ ਜਿਨ੍ਹਾਂ ਨੂੰ ‘ਇੰਜੀਨੀਅਰ ਰਾਸ਼ਿਦ’ ਵਜੋਂ ਵੀ ਜਾਣਿਆ ਜਾਂਦਾ ਹੈ, ਨੂੰ 5 ਜੁਲਾਈ ਨੂੰ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕਣ ਲਈ 2 ਘੰਟੇ ਦੀ ਪੈਰੋਲ ਦਿੱਤੀ। ਰਾਸ਼ਿਦ ਨੂੰ 2017 'ਚ ਗੈਰ-ਕਾਨੂੰਨੀ ਗਤੀਵਿਧੀ (ਰੋਕਥਾਮ) ਐਕਟ ਤਹਿਤ ਟੈਰਰ ਫੰਡਿੰਗ ਮਾਮਲੇ ’ਚ ਗ੍ਰਿਫਤਾਰ ਕੀਤਾ ਗਿਆ ਸੀ। ਲੋਕ ਸਭਾ ਦੀਆਂ ਚੋਣਾਂ ’ਚ ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਨੂੰ ਹਰਾ ਕੇ ਰਾਸ਼ਿਦ ਬਾਰਾਮੂਲਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੁਣੇ ਗਏ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਸਣੇ 2 ਨਵੇਂ ਲੋਕ ਸਭਾ ਮੈਂਬਰ ਜੇਲ੍ਹ 'ਚ ਬੰਦ, ਕੀ ਹੋਵੇਗੀ ਅਗਲੀ ਪ੍ਰਕੀਰਿਆ? ਜਾਣੋ ਕਾਨੂੰਨ

ਜੇਲ੍ਹ 'ਚ ਬੰਦ ਹੋਣ ਦੇ ਬਾਵਜੂਦ 56 ਸਾਲਾ ਰਾਸ਼ਿਦ ਨੇ ਜੰਮੂ-ਕਸ਼ਮੀਰ ਦੇ ਬਾਰਾਮੂਲਾ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਜਿੱਤੀ। ਉਹ 24 ਅਤੇ 25 ਜੂਨ ਨੂੰ ਹੋਰ ਜੇਤੂ ਉਮੀਦਵਾਰਾਂ ਨਾਲ ਸਹੁੰ ਚੁੱਕਣ ਵਿਚ ਅਸਮਰੱਥ ਸਨ। ਰਾਸ਼ਿਦ ਨੂੰ ਤਿਹਾੜ ਜੇਲ੍ਹ ਵਿਚੋਂ ਸੰਸਦ ਤੱਕ ਅਤੇ ਵਾਪਸ ਆਉਣ ਲਈ ਦੋ ਘੰਟਿਆਂ ਦੀ ਹਿਰਾਸਤ ਪੈਰੋਲ ਦਿੱਤੀ ਗਈ ਹੈ। ਪੈਰੋਲ ਦੌਰਾਨ ਉਨ੍ਹਾਂ ਨੂੰ ਮੀਡੀਆ ਨਾਲ ਗੱਲ ਕਰਨ ਜਾਂ ਉਨ੍ਹਾਂ ਨੂੰ ਸੰਬੋਧਿਤ ਕਰਨ ਜਾਂ ਕੋਈ ਵੀ ਬਿਆਨ ਦੇਣ ਤੋਂ ਰੋਕਿਆ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਵੀ ਮੀਡੀਆ ਸਾਹਮਣੇ ਕੋਈ ਵੀ ਬਿਆਨ ਦੇਣ ਤੋਂ ਰੋਕਿਆ ਗਿਆ ਹੈ। ਕਿਸੇ ਵੀ ਬਿਆਨ ਦੀ ਵੀਡੀਓਗ੍ਰਾਫ਼ੀ ਕਰਨ ਜਾਂ ਕਿਸੇ ਵੀ ਇਲੈਕਟ੍ਰਾਨਿਕ ਫਾਰਮ ਵਿਚ ਅਜਿਹੇ ਕਿਸੇ ਵੀ ਬਿਆਨ ਨੂੰ ਪ੍ਰਸਾਰਿਤ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ- ਅੰਮ੍ਰਿਤਪਾਲ ਵਾਂਗ ਇਸ MP ਨੂੰ ਵੀ ਮਿਲੀ ਪੈਰੋਲ, ਚੁੱਕਣਗੇ ਅਹੁਦੇ ਦੀ ਸਹੁੰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News