ਇੰਜੀਨੀਅਰ ਰਾਸ਼ਿਦ ਨੂੰ ਹਿਰਾਸਤ ''ਚ ਸੰਸਦ ਦੀ ਕਾਰਵਾਈ ''ਚ ਹਿੱਸਾ ਲੈਣ ਦੀ ਮਿਲੀ ਮਨਜ਼ੂਰੀ
Wednesday, Mar 26, 2025 - 04:17 PM (IST)

ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਅੱਤਵਾਦ ਦੇ ਵਿੱਤ ਪੋਸ਼ਣ ਨਾਲ ਜੁੜੇ ਇਕ ਮਾਮਲੇ 'ਚ ਜੇਲ੍ਹ 'ਚ ਬੰਦ ਜੰਮੂ ਕਸ਼ਮੀਰ ਦੇ ਸੰਸਦ ਮੈਂਬਰ ਅਬਦੁੱਲਾ ਰਾਸ਼ਿਦ ਸ਼ੇਖ ਨੂੰ ਹਿਰਾਸਤ 'ਚ ਸੰਸਦ ਦੇ ਮੌਜੂਦਾ ਸੈਸ਼ਨ ਦੀ ਕਾਰਵਾਈ 'ਚ ਹਿੱਸਾ ਲੈਣ ਦੀ ਮਨਜ਼ੂਰੀ ਦੇ ਦਿੱਤੀ ਹੈ। ਜੱਜ ਚੰਦਰਧਾਰੀ ਸਿੰਘ ਅਤੇ ਜੱਜ ਅਨੂਪ ਜੈਰਾਮ ਭੰਭਾਨੀ ਦੀ ਬੈਂਚ ਨੇ ਕਿਹਾ ਕਿ ਪੁਲਸ ਇੰਜੀਨੀਅਰ ਰਾਸ਼ਿਦ ਨੂੰ 26 ਮਾਰਚ ਤੋਂ ਚਾਰ ਅਪ੍ਰੈਲ ਦਰਮਿਆਨ ਹਰ ਦਿਨ ਸੰਸਦ ਭਵਨ ਲੈ ਜਾਵੇਗੀ ਅਤੇ ਕਾਰਵਾਈ ਖ਼ਤਮ ਹੋਣ ਤੋਂ ਬਾਅਦ ਵਾਪਸ ਜੇਲ੍ਹ ਲੈ ਆਏਗੀ।
ਬੈਂਚ ਨੇ ਕਿਹਾ ਕਿ ਜੇਲ੍ਹ ਤੋਂ ਬਾਹਰ ਰਹਿਣ ਦੌਰਾਨ ਰਾਸ਼ਿਦ ਨੂੰ ਮੋਬਾਇਲ ਫੋਨ ਜਾਂ ਲੈਂਡਲਾਈਨ ਦਾ ਇਸਤੇਮਾਲ ਕਰਨ ਜਾਂ ਮੀਡੀਆ ਨਾਲ ਗੱਲਬਾਤ ਕਰਨ ਦੀ ਮਨਜ਼ੂਰੀ ਨਹੀਂ ਹੋਵੇਗੀ। ਰਾਸ਼ਿਦ 2017 ਦੇ ਅੱਤਵਾਦੀ ਵਿੱਤ ਪੋਸ਼ਣ ਮਾਮਲੇ 'ਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੇ ਅਧੀਨ ਮੁਕੱਦਮੇ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੇ 10 ਮਾਰਚ ਦੇ ਹੇਠਲੀ ਅਦਾਲਤ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਸੀ, ਜਿਸ ਦੇ ਅਧੀਨ ਉਨ੍ਹਾਂ ਨੂੰ ਲੋਕ ਸਭਾ ਦੀ ਕਾਰਵਾਈ 'ਚ ਹਿੱਸਾ ਲੈਣ ਲਈ ਚਾਰ ਅਪ੍ਰੈਲ ਤੋਂ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8