ਮਿਲ ਗਈ ਇਜ਼ਾਜਤ, ਜੇਲ੍ਹ ਤੋਂ ਬਾਹਰ ਆ ਇਹ ਸੰਸਦ ਮੈਂਬਰ ਚੁੱਕੇਗਾ ਸਹੁੰ !

07/01/2024 2:10:00 PM

ਨਵੀਂ ਦਿੱਲੀ (ਭਾਸ਼ਾ) - ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਸੋਮਵਾਰ ਨੂੰ ਜੇਲ੍ਹ 'ਚ ਬੰਦ ਕਸ਼ਮੀਰੀ ਨੇਤਾ ਸ਼ੇਖ ਅਬਦੁਲ ਰਸ਼ੀਦ ਉਰਫ ਇੰਜੀਨੀਅਰ ਰਸ਼ੀਦ ਨੂੰ 25 ਜੁਲਾਈ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਵਧੀਕ ਸੈਸ਼ਨ ਜੱਜ ਚੰਦਰ ਜੀਤ ਸਿੰਘ ਮੰਗਲਵਾਰ ਨੂੰ ਇਸ 'ਤੇ ਫ਼ੈਸਲਾ ਸੁਣਾਉਣਗੇ। 

ਇਹ ਵੀ ਪੜ੍ਹੋ - ਇਸ ਸੂਬੇ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ, ਹੁਣ ਮਿਲੇਗੀ 4000 ਰੁਪਏ ਪ੍ਰਤੀ ਮਹੀਨਾ ਪੈਨਸ਼ਨ

ਦੱਸ ਦੇਈਏ ਕਿ ਬਾਰਾਮੂਲਾ ਤੋਂ ਸਾਂਸਦ ਰਾਸ਼ਿਦ ਨੂੰ ਜੰਮੂ-ਕਸ਼ਮੀਰ 'ਚ ਅੱਤਵਾਦ ਫੰਡਿੰਗ ਮਾਮਲੇ 'ਚ 2017 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸਨੇ ਸਹੁੰ ਚੁੱਕਣ ਅਤੇ ਆਪਣੇ ਸੰਸਦੀ ਫਰਜ਼ਾਂ ਨੂੰ ਨਿਭਾਉਣ ਲਈ ਅੰਤਰਿਮ ਜ਼ਮਾਨਤ ਲਈ ਅਦਾਲਤ ਦਾ ਰੁਖ ਕੀਤਾ ਸੀ। ਇੱਥੋਂ ਦੀ ਵਿਸ਼ੇਸ਼ ਅਦਾਲਤ ਨੇ ਮਾਮਲੇ ਦੀ ਸੁਣਵਾਈ 22 ਜੂਨ ਨੂੰ ਮੁਲਤਵੀ ਕਰ ਦਿੱਤੀ ਸੀ ਅਤੇ ਐੱਨਆਈਏ ਤੋਂ ਜਵਾਬ ਮੰਗਿਆ ਸੀ। 

ਇਹ ਵੀ ਪੜ੍ਹੋ - ਮੈਚ ਦੌਰਾਨ ਪਿਤਾ ਨੂੰ ਧੀ ਦੇ ਰਿਸ਼ਤੇ ਲਈ ਆਇਆ ਮੈਸੇਜ, ਹੈਰਾਨ ਕਰਨ ਵਾਲਾ ਰਿਪਲਾਈ ਹੋਇਆ ਵਾਇਰਲ

NIA ਦੇ ਵਕੀਲ ਨੇ ਸੋਮਵਾਰ ਨੂੰ ਕਿਹਾ ਕਿ ਰਾਸ਼ਿਦ ਨੂੰ ਮੀਡੀਆ ਨਾਲ ਗੱਲ ਨਾ ਕਰਨ ਵਰਗੀਆਂ ਕੁਝ ਸ਼ਰਤਾਂ ਨਾਲ ਸਹੁੰ ਚੁੱਕਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰਾਸ਼ਿਦ ਨੂੰ ਇੱਕ ਦਿਨ ਦੇ ਅੰਦਰ ਸਾਰੀਆਂ ਰਸਮਾਂ ਪੂਰੀਆਂ ਕਰਨੀਆਂ ਹੋਣਗੀਆਂ। ਰਾਸ਼ਿਦ 2019 ਤੋਂ ਜੇਲ੍ਹ ਵਿਚ ਹੈ ਜਦੋਂ NIA ਨੇ ਉਸ 'ਤੇ ਅੱਤਵਾਦ ਦੇ ਵਿੱਤ ਪੋਸ਼ਣ ਵਿਚ ਕਥਿਤ ਸ਼ਮੂਲੀਅਤ ਲਈ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ ਦੋਸ਼ ਲਗਾਏ ਸਨ।

ਇਹ ਵੀ ਪੜ੍ਹੋ - ਨਵੇਂ ਕਾਨੂੰਨ ਤਹਿਤ ਹੋ ਗਈ ਪਹਿਲੀ FIR, ਜਾਣੋ ਕਿਹੜੀ ਲੱਗੀ ਧਾਰਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News