‘ਬੁਲੀ ਬਾਈ’ ਐਪ ਵਿਵਾਦ : ਬੈਂਗਲੁਰੂ ਦਾ ਇੰਜੀਨੀਅਰਿੰਗ ਵਿਦਿਆਰਥੀ ਹਿਰਾਸਤ ’ਚ ਲਿਆ ਗਿਆ

Tuesday, Jan 04, 2022 - 10:21 AM (IST)

‘ਬੁਲੀ ਬਾਈ’ ਐਪ ਵਿਵਾਦ : ਬੈਂਗਲੁਰੂ ਦਾ ਇੰਜੀਨੀਅਰਿੰਗ ਵਿਦਿਆਰਥੀ ਹਿਰਾਸਤ ’ਚ ਲਿਆ ਗਿਆ

ਮੁੰਬਈ (ਭਾਸ਼ਾ)- ਮੁੰਬਈ ਸਾਈਬਰ ਪੁਲਸ ਨੇ ‘ਬੁਲੀ ਬਾਈ’ ਐਪ ਮਾਮਲੇ ਦੇ ਸੰਬੰਧ ’ਚ ਬੈਂਗਲੁਰੂ ਦੇ 21 ਸਾਲਾ ਇੰਜੀਨੀਅਰਿੰਗ ਵਿਦਿਆਰਥੀ ਨੂੰ ਹਿਰਾਸਤ ’ਚ ਲਿਆ ਹੈ। ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਮੇਜਬਾਨ ਮੰਚ ‘ਗਿਟਹਬ’ ਦੇ ਐਪ ‘ਨੀਲਾਮੀ’ ਲਈ ਮੁਸਲਿਮ ਔਰਤਾਂ ਦੀਆਂ ਤਸਵੀਰਾਂ ਕੀਤੇ ਜਾਣ ਦੀ ਸ਼ਿਕਾਇਤ ਮਿਲਣ ਤੋਂ ਬਾੱਦ ਅਣਪਛਾਤੇ ਲੋਕਾਂ ਵਿਰੁੱਧ ਸ਼ਿਕਾਇਤ ਦਰਜ ਕੀਤੀ ਸੀ।

ਇਹ ਵੀ ਪੜ੍ਹੋ : ਮੁਸਲਿਮ ਔਰਤਾਂ ਦੀ ‘ਨਿਲਾਮੀ’ ਕਰਨ ਵਾਲਾ ਐਪ ਬਲਾਕ, IT ਮੰਤਰੀ ਨੇ ਦਿੱਤੇ ਸਖ਼ਤ ਕਾਰਵਾਈ ਦੇ ਨਿਰਦੇਸ਼

ਅਧਿਕਾਰੀ ਨੇ ਦੱਸਿਆ ਕਿ ਸ਼ੱਕੀ ਨੂੰ ਹਿਰਾਸਤ ’ਚ ਲਿਆ ਗਿਆ ਹੈ। ਮੁੰਬਈ ਸਾਈਬਰ ਪੁਲਸ ਥਾਣੇ ਨੇ ਐਪ ਨੂੰ ਵਿਕਸਿਤ ਕਰਨ ਵਾਲਿਆਂ ਅਤੇ ਇਸ ਨੂੰ ਉਤਸ਼ਾਹਤ ਕਰਨ ਵਾਲੇ ਟਵਿੱਟਰ ਹੈਂਡਲ ਵਿਰੁੱਧ ਵੀ ਮਾਮਲਾ ਦਰਜ ਕੀਤਾ ਸੀ। ਸੈਂਕੜੇ ਮੁਸਲਿਮ ਔਰਤਾਂ ਦੀ ਮਨਜ਼ੂਰੀ ਦੇ ਬਿਨਾਂ ਉਨ੍ਹਾਂ ਦੀਆਂ ਤਸਵੀਰਾਂ ਨਾਲ ਛੇੜਛਾੜ ਕਰ ਕੇ ਉਨ੍ਹਾਂ ਨੂੰ ‘ਬੁਲੀ ਬਾਈ’ ਐਪ ’ਤੇ ‘ਨੀਲਾਮੀ’ ਲਈ ਸੂਚੀਬੱਧ ਕੀਤਾ ਗਿਆ। ਇਕ ਸਾਲ ਤੋਂ ਵੀ ਘੱਟ ਸਮੇਂ ’ਚ ਦੂਜੀ ਵਾਰ ਅਜਿਹਾ ਹੋਇਆ ਹੈ। ਇਹ ਐਪ ‘ਸੁਲੀ ਡੀਲਸ’ ਦੀ ਤਰ੍ਹਾਂ ਹੈ, ਜਿਸ ਕਾਰਨ ਪਿਛਲੇ ਸਾਲ ਇਸੇ ਤਰ੍ਹਾਂ ਦਾ ਵਿਵਾਦ ਪੈਦਾ ਹੋਇਆ ਸੀ।

ਇਹ ਵੀ ਪੜ੍ਹੋ : ਨਜਾਇਜ਼ ਸੰਬੰਧਾਂ 'ਚ ਰੋੜਾ ਬਣੀ 3 ਸਾਲਾ ਮਾਸੂਮ ਨਾਲ ਹੈਵਾਨਗੀ, ਦਾਦੀ ਦੇ ਪ੍ਰੇਮੀ ਨੇ ਰੇਪ ਪਿੱਛੋਂ ਕੀਤਾ ਕਤਲ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News