ਅੱਤਾਵਾਦੀਆਂ ਨਾਲ ਹੋ ਗਿਆ ਐਨਕਾਊਂਟਰ, ਸੁਰੱਖਿਆ ਬਲਾਂ ਨੇ ਇਕ ਨੂੰ ਕਰ''ਤਾ ਢੇਰ
Tuesday, May 13, 2025 - 11:32 AM (IST)

ਨੈਸ਼ਨਲ ਡੈਸਕ- ਪਹਿਲਗਾਮ ਹਮਲੇ ਮਗਰੋਂ ਭਾਰਤ ਤੇ ਪਾਕਿ ਵਿਚਾਲੇ ਤਣਾਅਪੂਰਨ ਸਥਿਤੀ ਦੌਰਾਨ ਜੰਮੂ-ਕਸ਼ਮੀਰ 'ਚ ਇਕ ਵਾਰ ਫ਼ਿਰ ਤੋਂ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁਠਭੇੜ ਹੋ ਗਈ ਹੈ। ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਮੁਕਾਬਲਾ ਮੰਗਲਵਾਰ ਨੂੰ ਸ਼ੋਪੀਆਂ ਜ਼ਿਲ੍ਹੇ 'ਚ ਹੋਇਆ।
ਅਧਿਕਾਰੀਆਂ ਨੇ ਦੱਸਿਆ ਕਿ ਫ਼ੌਜ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਕਿ ਜ਼ਿਲ੍ਹੇ ਦੇ ਸ਼ੁਕਰੂ ਕੇਲਰ ਇਲਾਕੇ 'ਚ ਕੁਝ ਅੱਤਵਾਦੀ ਲੁਕੇ ਹੋਏ ਹਨ। ਇਸ ਮਗਰੋਂ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਮਗਰੋਂ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਸ਼ੁਰੂ ਕਰ ਦਿੱਤੀ ਤੇ ਅੱਤਵਾਦੀਆਂ ਦੀ ਫਾਇਰਿੰਗ ਦਾ ਮੂੰਹਤੋੜ ਜਵਾਬ ਦਿੱਤਾ।
ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਸੁਰੱਖਿਆ ਬਲਾਂ ਨੇ 1 ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ, ਜੋ ਕਿ ਕਮਾਂਡਰ ਦੱਸਿਆ ਜਾ ਰਿਹਾ ਹੈ, ਜਦਕਿ 2 ਹੋਰ ਨਾਲ ਹਾਲੇ ਮੁਕਾਬਲਾ ਜਾਰੀ ਹੈ।
ਇਹ ਵੀ ਪੜ੍ਹੋ- ਓ ਹੋ, ਐਨੇ ਨਿਕੰਮੇ... ? ਪਾਕਿਸਤਾਨ ਨੇ ਭਾਰਤ 'ਤੇ ਕੀਤੇ 15 ਲੱਖ ਸਾਈਬਰ ਅਟੈਕ, ਵਿੱਚੋਂ 14,99,850 ਹੋ ਗਏ ਫੇਲ੍ਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e