ਕੇਜਰੀਵਾਲ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਲੋੜੀਂਦੇ ਸਬੂਤ : ਅਦਾਲਤ
Tuesday, Sep 03, 2024 - 06:05 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਆਬਕਾਰੀ ਘਪਲੇ ਨਾਲ ਸੰਬੰਧਤ ਭ੍ਰਿਸ਼ਟਾਚਾਰ ਦੇ ਇਕ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦੁਰਗੇਸ਼ ਪਾਠਕ ਅਤੇ ਹੋਰ ਖ਼ਿਲਾਫ਼ ਦੋਸ਼ ਪੱਤਰ 'ਤੇ ਮੰਗਲਵਾਰ ਨੂੰ ਨੋਟਿਸ ਲਿਆ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਕਿਹਾ ਕਿ ਕੇਜਰੀਵਾਲ ਅਤੇ ਹੋਰ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਲੋੜੀਂਦੇ ਸਬੂਤ ਮੌਜੂਦ ਹਨ।
ਜੱਜ ਨੇ ਕੇਜਰੀਵਾਲ ਲਈ ਪੇਸ਼ੀ ਵਾਰੰਟ ਜਾਰੀ ਕੀਤਾ ਅਤੇ ਪਾਠਕ ਨੂੰ 11 ਸਤੰਬਰ ਨੂੰ ਤਲਕ ਕੀਤਾ। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਕੇਜਰੀਵਾਲ, ਪਾਠਕ, ਵਿਨੋਦ ਚੌਹਾਨ, ਆਸ਼ੀਸ਼ ਮਾਥੁਰ ਅਤੇ ਸ਼ਰਤ ਰੈੱਡੀ ਖ਼ਿਲਾਫ਼ ਪੂਰਕ ਦੋਸ਼ ਪੱਤਰ ਦਾਇਰ ਕੀਤਾ ਸੀ। ਸੀ.ਬੀ.ਆਈ. ਨੇ ਪਿਛਲੇ ਮਹੀਨੇ ਅਦਾਲਤ ਨੂੰ ਸੂਚਿਤ ਕੀਤਾ ਸੀ ਕਿ ਉਸ ਨੇ ਇਸ ਮਾਮਲੇ 'ਚ ਕੇਜਰੀਵਾਲ ਅਤੇ ਪਾਠਕ 'ਤੇ ਮੁਕੱਦਮਾ ਚਲਾਉਣ ਲਈ ਜ਼ਰੂਰੀ ਮਨਜ਼ੂਰੀ ਹਾਸਲ ਕਰ ਲਈ ਹੈ। ਏਜੰਸੀ ਨੇ ਪਹਿਲੇ ਹੀ ਮਾਮਲੇ 'ਚ ਉਨ੍ਹਾਂ ਖ਼ਿਲਾਫ਼ ਜਾਂਚ ਕਰਨ ਲਈ ਮਨਜ਼ੂਰੀ ਹਾਸਲ ਕਰ ਲਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8