ਮਹਾਮਾਰੀ ਐਕਟ ਉਲੰਘਣ ਮਾਮਲਾ; ''ਆਪ'' ਨੇਤਾ ਸੰਜੇ ਸਿੰਘ ਖਿਲਾਫ਼ ਅਗਲੀ ਸੁਣਵਾਈ 6 ਜੁਲਾਈ ਨੂੰ
Saturday, Jun 29, 2024 - 02:08 PM (IST)
ਸੁਲਤਾਨਪੁਰ- ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਖਿਲਾਫ਼ ਸੁਲਤਾਨਪੁਰ ਵਿਚ ਚੋਣ ਜ਼ਾਬਤਾ ਅਤੇ ਮਹਾਮਾਰੀ ਐਕਟ ਨਾਲ ਜੁੜੇ ਮਾਮਲੇ ਦੀ ਸੁਣਵਾਈ ਹੁਣ 6 ਜੁਲਾਈ ਨੂੰ ਹੋਵੇਗੀ। ਸੰਜੇ ਦੇ ਵਕੀਲ ਮਦਨ ਸਿੰਘ ਨੇ ਸ਼ਨੀਵਾਰ ਨੂੰ ਦੱਸਿਆ ਕਿ ਉਨ੍ਹਾਂ ਦੇ ਮੁਵਕਿੱਲ ਰਾਜ ਸਭਾ ਸੈਸ਼ਨ 'ਚ ਹਿੱਸਾ ਲੈਣ ਕਾਰਨ ਵਿਸ਼ੇਸ਼ ਐੱਮ. ਪੀ-ਐੱਮ. ਐੱਲ. ਏ. (ਸੰਸਦ ਮੈਂਬਰ-ਵਿਧਾਇਕ) ਅਦਾਲਤ 'ਚ ਪੇਸ਼ ਨਹੀਂ ਹੋ ਸਕੇ। ਅਦਾਲਤ ਵਿਚ ਉਨ੍ਹਾਂ ਦੀ ਮੁਆਫ਼ੀ ਦੀ ਅਰਜ਼ੀ ਦਿੱਤੀ ਗਈ, ਜਿਸ ਤੋਂ ਬਾਅਦ ਮਾਮਲੇ ਦੀ ਸੁਣਵਾਈ ਦੀ ਅਗਲੀ ਤਾਰੀਖ਼ 6 ਜੁਲਾਈ ਤੈਅ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਵਿਚ 20 ਜੂਨ ਨੂੰ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਸੰਜੇ ਖਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕਰਦਿਆਂ ਸੁਣਵਾਈ ਲਈ 29 ਜੂਨ ਦੀ ਤਾਰੀਖ਼ ਤੈਅ ਕੀਤੀ ਸੀ।
ਇਹ ਵੀ ਪੜ੍ਹੋੋ- ਲੱਖਾਂ ਰੁਪਏ ਖਰਚ ਕੇ ਚਾਵਾਂ ਨਾਲ ਪੁੱਤ ਭੇਜਿਆ ਸੀ ਕੈਨੇਡਾ, 7 ਦਿਨਾਂ ਮਗਰੋਂ ਹੀ ਪੁੱਤ ਦੀ ਮੌਤ ਦੀ ਖ਼ਬਰ ਨੇ ਪੁਆਏ ਵੈਣ
ਵਿਸ਼ੇਸ਼ ਸਰਕਾਰੀ ਵਕੀਲ ਵੈਭਵ ਪਾਂਡੇ ਨੇ ਦੱਸਿਆ ਕਿ 13 ਅਪ੍ਰੈਲ 2021 ਨੂੰ ਬੰਧੂਆਕਲਾ ਥਾਣਾ ਮੁਖੀ ਪ੍ਰਵੀਨ ਕੁਮਾਰ ਸਿੰਘ ਨੇ ਇਕ ਕੇਸ ਦਰਜ ਕਰਵਾਇਆ ਸੀ, ਜਿਸ ਵਿਚ ਦੋਸ਼ ਲਾਇਆ ਗਿਆ ਸੀ ਕਿ ਸੰਜੇ ਸਿੰਘ ਨੇ ਆਪਣੀ ਪਾਰਟੀ ਦੀ ਜ਼ਿਲ੍ਹਾ ਪੰਚਾਇਤ ਮੈਂਬਰ ਸਲਮਾ ਬੇਗਮ ਦੇ ਹੱਕ ਵਿਚ ਪਿੰਡ ਹਸਨਪੁਰ 'ਚ ਸਭਾ ਕੀਤੀ ਸੀ। ਕੋਵਿਡ-19 ਮਹਾਮਾਰੀ ਦੌਰਾਨ ਆਯੋਜਿਤ ਇਸ ਸਭਾ ਵਿਚ 50-60 ਲੋਕਾਂ ਨੇ ਹਿੱਸਾ ਲਿਆ ਸੀ ਪਰ ਪ੍ਰਸ਼ਾਸਨ ਤੋਂ ਇਸ ਦੀ ਇਜਾਜ਼ਤ ਨਹੀਂ ਲਈ ਗਈ ਸੀ। ਦੋਸ਼ ਹੈ ਕਿ ਇਸ ਜਨ ਸਭਾ ਦਾ ਆਯੋਜਨ ਕਰਕੇ ਮਹਾਮਾਰੀ ਐਕਟ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਗਈ ਹੈ। ਪੁਲਸ ਨੇ ਇਸ ਕੇਸ ਵਿਚ ਸੰਜੇ ਸਿੰਘ ਸਮੇਤ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਮੁਲਜ਼ਮ ਬਣਾ ਕੇ ਅਦਾਲਤ 'ਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਵਿਸ਼ੇਸ਼ ਸਰਕਾਰੀ ਵਕੀਲ ਪਾਂਡੇ ਨੇ ਦੱਸਿਆ ਕਿ ਹੋਰ ਮੁਲਜ਼ਮਾਂ ਨੂੰ ਜ਼ਮਾਨਤ ਮਿਲ ਗਈ ਹੈ ਪਰ ਸੰਜੇ ਸਿੰਘ ਅਦਾਲਤ ਵਿਚ ਪੇਸ਼ ਨਹੀਂ ਹੋਏ।
ਇਹ ਵੀ ਪੜ੍ਹੋੋ- ਔਰਤਾਂ ਨੂੰ ਹਰ ਮਹੀਨੇ ਮਿਲਣਗੇ 1500, ਪੰਜ ਮੈਂਬਰੀ ਪਰਿਵਾਰ ਨੂੰ 3 ਮੁਫਤ ਸਿਲੰਡਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e