ਕੋਲਕਾਤਾ ਦੇ ਹਸਪਤਾਲ ''ਚ ਮਹਿਲਾ ਡਾਕਟਰ ਦੇ ਕਤਲ ਮਾਮਲੇ ''ਚ ਇਕ ਵਿਅਕਤੀ ਗ੍ਰਿਫ਼ਤਾਰ

Saturday, Aug 10, 2024 - 02:30 PM (IST)

ਕੋਲਕਾਤਾ (ਭਾਸ਼ਾ) - ਕੋਲਕਾਤਾ ਦੇ ਸਰਕਾਰੀ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਮਹਿਲਾ ਪੋਸਟ ਗ੍ਰੈਜੂਏਟ ਸਿਖਿਆਰਥੀ (ਪੀਜੀਟੀ) ਡਾਕਟਰ ਦੀ ਹੱਤਿਆ ਵਿੱਚ ਕਥਿਤ ਸ਼ਮੂਲੀਅਤ ਲਈ ਪੁਲਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਸੀਨੀਅਰ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਅਧਿਕਾਰੀ ਨੇ ਕਿਹਾ ਕਿ ਦੋਸ਼ੀ ਵਿਅਕਤੀ ਹਸਪਤਾਲ ਨਾਲ ਸਬੰਧਤ ਨਹੀਂ ਸੀ ਪਰ ਮੈਡੀਕਲ ਸੰਸਥਾ ਦੇ ਵੱਖ-ਵੱਖ ਵਿਭਾਗਾਂ ਵਿਚ ਅਕਸਰ ਆਉਂਦਾ-ਜਾਂਦਾ ਰਹਿੰਦਾ ਸੀ।

ਇਹ ਵੀ ਪੜ੍ਹੋ - ਅੰਗਰੇਜ਼ੀ ਨਾ ਪੜ੍ਹ ਸਕਣ ਵਾਲੇ ਬਿਜਲੀ ਖਪਤਕਾਰਾਂ ਲਈ ਚੰਗੀ ਖ਼ਬਰ, ਹੁਣ ਹਿੰਦੀ 'ਚ ਆਵੇਗਾ ਬਿੱਲ

ਪੁਲਸ ਅਧਿਕਾਰੀ ਨੇ ਦੱਸਿਆ, "ਅਸੀਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਇੱਕ ਬਾਹਰੀ ਵਿਅਕਤੀ ਹੈ। ਉਸ ਦੀਆਂ ਸ਼ੱਕੀ ਗਤੀਵਿਧੀਆਂ ਤੋਂ ਪਤਾ ਲੱਗਦਾ ਹੈ ਕਿ ਉਹ ਅਪਰਾਧ ਵਿਚ ਸ਼ਾਮਲ ਸੀ।'' ਉਨ੍ਹਾਂ ਦੱਸਿਆ ਕਿ ਪੁਲਸ ਨੇ ਪੀਜੀਟੀ ਡਾਕਟਰ ਦੀ ਮੌਤ ਦੀ ਜਾਂਚ ਦੇ ਸਬੰਧ ਵਿੱਚ ਸ਼ੁੱਕਰਵਾਰ ਰਾਤ ਦੋ ਇੰਟਰਨ ਡਾਕਟਰਾਂ ਤੋਂ ਵੀ ਪੁੱਛਗਿੱਛ ਕੀਤੀ। ਕੋਲਕਾਤਾ ਦੇ ਇਕ ਸਰਕਾਰੀ ਹਸਪਤਾਲ ਦੇ ਸੈਮੀਨਾਰ ਰੂਮ 'ਚ ਸ਼ੁੱਕਰਵਾਰ ਨੂੰ ਡਿਊਟੀ 'ਤੇ ਤਾਇਨਾਤ ਪੀਜੀਟੀ ਡਾਕਟਰ ਦੀ ਲਾਸ਼ ਅਰਧ ਨਗਨ ਹਾਲਤ 'ਚ ਬਰਾਮਦ ਮਿਲੀ।

ਇਹ ਵੀ ਪੜ੍ਹੋ - ਰੱਖੜੀ ਤੋਂ ਪਹਿਲਾਂ ਭੈਣਾਂ ਨੂੰ ਮਿਲੇਗਾ ਵੱਡਾ ਤੋਹਫ਼ਾ, ਅੱਜ ਆਉਣਗੇ ਖਾਤਿਆਂ 'ਚ ਪੈਸੇ

ਮਹਿਲਾ ਡਾਕਟਰ ਹਸਪਤਾਲ ਦੇ ਛਾਤੀ ਦੇ ਰੋਗਾਂ ਦੇ ਇਲਾਜ ਵਿਭਾਗ ਦੀ ਦੂਜੇ ਸਾਲ ਦੀ ਵਿਦਿਆਰਥਣ ਸੀ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਡਾਕਟਰ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ। ਮਹਿਲਾ ਡਾਕਟਰ ਦੇ ਪਿਤਾ ਨੇ ਦੋਸ਼ ਲਾਇਆ ਸੀ ਕਿ ਹਸਪਤਾਲ ਵਿੱਚ ਉਸ ਦੀ ਧੀ ਨਾਲ ਬਲਾਤਕਾਰ ਅਤੇ ਕਤਲ ਕੀਤਾ ਗਿਆ ਸੀ ਅਤੇ ਹੁਣ ਸੱਚਾਈ ਨੂੰ ਛੁਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਮੁੱਢਲੀ ਪੋਸਟਮਾਰਟਮ ਰਿਪੋਰਟ ਵਿੱਚ ਪੁਸ਼ਟੀ ਹੋਈ ਹੈ ਕਿ ਮਹਿਲਾ ਡਾਕਟਰ ਦਾ ਕਤਲ ਕਰਨ ਤੋਂ ਪਹਿਲਾਂ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ ਸੀ।

ਇਹ ਵੀ ਪੜ੍ਹੋ - ਡੇਰੇ ਸਿਰਸੇ ਦਾ ਮੁੱਖੀ ਕੌਣ? ਬਾਬੇ ਦੀ ਲਾਲ ਡਾਇਰੀ ਖੋਲ੍ਹੇਗੀ ਕਈ ਰਾਜ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=


rajwinder kaur

Content Editor

Related News