EU ਵਫਦ ਕੱਲ ਜਾਵੇਗਾ ਕਸ਼ਮੀਰ, ਮੋਦੀ ਨੇ ਅੱਤਵਾਦ ਨੂੰ ਲੈ ਕੇ ਪਾਕਿ ''ਤੇ ਬੋਲਿਆ ਹਮਲਾ

10/28/2019 3:35:00 PM

ਸ਼੍ਰੀਨਗਰ/ਨਵੀਂ ਦਿੱਲੀ— ਭਾਰਤ ਦੌਰੇ 'ਤੇ ਆਏ ਯੂਰਪੀਅਨ ਸੰਗਠਨ (ਈ. ਯੂ.) ਦੇ ਕਰੀਬ 25 ਸੰਸਦ ਮੈਂਬਰ ਮੰਗਲਵਾਰ ਭਾਵ ਕੱਲ ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ। ਇਸ ਦੌਰੇ ਤੋਂ ਪਹਿਲਾਂ ਸੋਮਵਾਰ ਨੂੰ ਵਫ਼ਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਵਫ਼ਦ ਨੂੰ ਜੰਮੂ-ਕਸ਼ਮੀਰ ਦੀ ਸਥਿਤੀ ਅਤੇ ਸਰਹੱਦ ਪਾਰ ਪੈਦਾ ਹੋਣ ਵਾਲੇ ਅੱਤਵਾਦ ਬਾਰੇ ਜਾਣੂ ਕਰਵਾਇਆ ਗਿਆ। ਮੋਦੀ ਨੇ ਕਿਹਾ ਕਿ ਯੂਰਪੀਅਨ ਸੰਸਦ ਮੈਂਬਰਾਂ ਦੀ ਭਾਰਤ ਯਾਤਰਾ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਦਾ ਭਾਰਤ ਨਾਲ ਸੰਬੰਧਾਂ ਦਾ ਕਿੰਨਾ ਮਹੱਤਵ ਦਿੰਦੇ ਹਨ। 

ਪੀ. ਐੱਮ. ਮੋਦੀ ਨੇ ਆਪਣੇ 7, ਲੋਕ ਕਲਿਆਣ ਮਾਰਗ ਸਥਿਤ ਆਵਾਸ 'ਤੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਅੱਤਵਾਦ ਨਾਲ ਲੜਨ ਲਈ ਕਰੀਬੀ ਕੌਮਾਂਤਰੀ ਸਹਿਯੋਗ ਜ਼ਰੂਰੀ ਹੈ। ਅਜਿਹੇ ਲੋਕਾਂ ਅਤੇ ਦੇਸ਼ਾਂ ਵਿਰੁੱਧ ਕਾਰਵਾਈ ਕੀਤੇ ਜਾਣ ਦੀ ਲੋੜ ਹੈ, ਜੋ ਅੱਤਵਾਦ ਨੂੰ ਹੱਲਾ-ਸ਼ੇਰੀ ਦਿੰਦੇ ਹਨ। ਇੱਥੇ ਦੱਸ ਦੇਈਏ ਕਿ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ-370 ਹਟਾਏ ਜਾਣ ਤੋਂ ਬਾਅਦ ਕਿਸੇ ਵਿਦੇਸ਼ੀ ਵਫ਼ਦ ਦੀ ਪਹਿਲੀ ਕਸ਼ਮੀਰ ਯਾਤਰਾ ਹੋਵੇਗੀ। 
ਮੋਦੀ ਨੇ ਵਫ਼ਦ ਦਾ ਸਵਾਗਤ ਕਰਦੇ ਹੋਏ ਉਮੀਦ ਜ਼ਾਹਰ ਕੀਤੀ ਕਿ ਜੰਮੂ-ਕਸ਼ਮੀਰ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੀ ਉਨ੍ਹਾਂ ਦੀ ਯਾਤਰਾ ਸਾਰਥਕ ਰਹੇਗੀ। ਇਸ ਦੇ ਨਾਲ ਹੀ ਇਲਾਕੇ ਦੇ ਵਿਕਾਸ ਅਤੇ ਗਵਰਨੈਂਸ ਨੂੰ ਲੈ ਕੇ ਵੀ ਉਨ੍ਹਾਂ ਦੀ ਦ੍ਰਿਸ਼ਟੀ ਮਜ਼ਬੂਤ ਹੋਵੇਗੀ।


Tanu

Content Editor

Related News