ਮਣੀਪੁਰ ''ਤੇ ਯੂਰਪੀ ਸੰਸਦ ਨੇ ਚਰਚਾ ਕੀਤੀ ਪਰ ਪ੍ਰਧਾਨ ਮੰਤਰੀ ਨੇ ਇਕ ਸ਼ਬਦ ਨਹੀਂ ਬੋਲਿਆ : ਰਾਹੁਲ ਗਾਂਧੀ

Saturday, Jul 15, 2023 - 04:05 PM (IST)

ਮਣੀਪੁਰ ''ਤੇ ਯੂਰਪੀ ਸੰਸਦ ਨੇ ਚਰਚਾ ਕੀਤੀ ਪਰ ਪ੍ਰਧਾਨ ਮੰਤਰੀ ਨੇ ਇਕ ਸ਼ਬਦ ਨਹੀਂ ਬੋਲਿਆ : ਰਾਹੁਲ ਗਾਂਧੀ

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਯੂਰਪੀ ਸੰਘ ਦੀ ਸੰਸਦ 'ਚ ਭਾਰਤ ਦੇ ਅੰਦਰੂਨੀ ਮਾਮਲੇ ਮਣੀਪੁਰ 'ਤੇ ਚਰਚਾ ਹੋਈ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਸ਼ਬਦ ਨਹੀਂ ਬੋਲਿਆ। ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ ਮਣੀਪੁਰ ਸੜ ਰਿਹਾ ਹੈ। ਯੂਰਪੀ ਸੰਘ ਦੀ ਸੰਸਦ ਨੇ ਭਾਰਤ ਦੇ ਅੰਦਰੂਨੀ ਮਾਮਲੇ 'ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਇਕ ਸ਼ਬਦ ਨਹੀਂ ਬੋਲਿਆ। ਇਸ ਵਿਚਕਾਰ ਰਾਫੇਲ ਜ਼ਰੀਏ ਬੈਸਟਿਲ ਦਿਵਸ ਪਰੇਡ ਦੀ ਟਿਕਟ ਮਿਲ ਗਈ। 

ਕਾਂਗਰਸ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਵੀ ਮਣੀਪੁਰ ਦੀ ਸਥਿਤੀ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਆ ਅਤੇ ਦੋਸ਼ ਲਗਾਇਆ ਕਿ ਲੋਕਾਂ ਦੇ ਬੁਨਿਆਦੀ ਮੁੱਦਿਆਂ ਦਾ ਹੱਲ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਜਾ ਰਹੀ। ਭਾਰਤ ਨੇ ਮਣੀਪੁਰ ਦੀ ਸਥਿਤੀ 'ਤੇ ਯੂਰਪੀ ਸੰਘ ਦੀ ਮਦਦ ਨਾਲ ਪਾਸ ਕੀਤੇ ਗਏ ਇਕ ਪ੍ਰਸਤਾਵ ਨੂੰ ਵੀਰਵਾਰ ਨੂੰ 'ਬਸਤੀਵਾਦੀ ਮਾਨਸਿਕਤਾ' ਤੋਂ ਪ੍ਰੇਰਿਤ ਕਰਾਰ ਦਿੰਦੇ ਹੋਏ ਖ਼ਾਰਜ ਕਰ ਦਿੱਤਾ ਸੀ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਸੀ ਕਿ ਭਾਰਤ ਦੇ ਅੰਦਰੂਨੀ ਮਾਮਲਿਾਂ 'ਚ ਇਸ ਤਰ੍ਹਾਂ ਦੀ ਦਖਲਅੰਦਾਜ਼ੀ ਅਸਵੀਕਾਰਨਯੋਗ ਹੈ।


author

Rakesh

Content Editor

Related News