ਹਰ ਨਾਗਰਿਕ ਨੂੰ ਸਰਕਾਰ ਦੇ ਕਿਸੇ ਵੀ ਫ਼ੈਸਲੇ ਦੀ ਆਲੋਚਨਾ ਕਰਨ ਦਾ ਅਧਿਕਾਰ : ਸੁਪਰੀਮ ਕੋਰਟ
Saturday, Mar 09, 2024 - 12:48 PM (IST)
ਨਵੀਂ ਦਿੱਲੀ (ਭਾਸ਼ਾ)– ਸੁਪਰੀਮ ਕੋਰਟ ਨੇ ਵੀਰਵਾਰ ਨੂੰ ਧਾਰਾ 370 ਨੂੰ ਖ਼ਤਮ ਕਰਨ ਦੀ ਆਲੋਚਨਾ ਕਰਨ ਸਬੰਧੀ ਵ੍ਹਟਸਐਪ ਸਟੇਟਸ ਨੂੰ ਲੈ ਕੇ ਇਕ ਪ੍ਰੋਫੈਸਰ ਖ਼ਿਲਾਫ਼ ਦਰਜ ਐੱਫ.ਆਈ.ਆਰ. ਨੂੰ ਖਾਰਜ ਕਰ ਦਿੱਤਾ ਅਤੇ ਕਿਹਾ ਕਿ ਹਰੇਕ ਨਾਗਰਿਕ ਨੂੰ ਕਿਸੇ ਵੀ ਸਰਕਾਰੀ ਕਾਰਵਾਈ ਦਾ ਵਿਰੋਧ ਕਰਨ ਦਾ ਅਧਿਕਾਰ ਹੈ।
ਇਹ ਵੀ ਪੜ੍ਹੋ : ਵਿਆਹ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਬਾਰਾਤ ਆਉਣ ਤੋਂ ਪਹਿਲਾਂ ਲਾੜੀ ਨੇ ਕੀਤੀ ਖ਼ੁਦਕੁਸ਼ੀ
ਅਦਾਲਤ ਨੇ ਬੰਬੇ ਹਾਈ ਕੋਰਟ ਦੇ ਹੁਕਮਾਂ ਨੂੰ ਰੱਦ ਕਰਦੇ ਹੋਏ ਪ੍ਰੋਫੈਸਰ ਜਾਵੇਦ ਅਹਿਮਦ ਹਾਜ਼ਮ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 153ਏ (ਫਿਰਕੂ ਵੰਡ ਨੂੰ ਹੱਲਾਸ਼ੇਰੀ ਦੇਣ) ਤਹਿਤ ਦਰਜ ਕੇਸ ਨੂੰ ਰੱਦ ਕਰ ਦਿੱਤਾ। ਮਹਾਰਾਸ਼ਟਰ ਪੁਲਸ ਨੇ ਧਾਰਾ 370 ਨੂੰ ਖ਼ਤਮ ਕਰਨ ਦੇ ਸਬੰਧ ਵਿਚ ਵ੍ਹਟਸਐਪ ਸੰਦੇਸ਼ ਪੋਸਟ ਕਰਨ ਲਈ ਕੋਲਹਾਪੁਰ ਦੇ ਹਟਕਨੰਗਲੇ ਪੁਲਸ ਸਟੇਸ਼ਨ ਵਿਚ ਹਾਜ਼ਮ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e