ਵਿਰੋਧੀਆਂ ਨੂੰ ਚੁੱਪ ਕਰਵਾਉਣ ਦੀ ਜੇਲ੍ਹਾਂ ''ਚ ਡੱਕਣ ਦੀ ਕੋਸ਼ਿਸ਼ ਕਰਦੈ ਹਰੇਕ ਤਾਨਾਸ਼ਾਹ : ਆਪ
Tuesday, Aug 13, 2024 - 05:08 PM (IST)
ਨਵੀਂ ਦਿੱਲੀ - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਮੰਤਰੀ ਆਤਿਸ਼ੀ ਨੇ ਕਿਹਾ ਕਿ ਹਰ ਤਾਨਾਸ਼ਾਹ ਆਪਣੇ ਵਿਰੋਧੀਆਂ ਨੂੰ ਚੁੱਪ ਕਰਵਾਉਣ ਲਈ ਜੇਲ੍ਹਾਂ ਵਿੱਚ ਡੱਕਣ ਦੀ ਕੋਸ਼ਿਸ਼ ਕਰਦਾ ਹੈ। ਅੱਜ ਪਾਰਟੀ ਦੀ ਨਵੀਂ ਡੀਪੀ ਮੁਹਿੰਮ 'ਸੱਤਿਆਮੇਵ ਜਯਤੇ' ਦੀ ਸ਼ੁਰੂਆਤ ਕਰਨ ਤੋਂ ਬਾਅਦ ਸ੍ਰੀਮਤੀ ਆਤਿਸ਼ੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਭਾਜਪਾ ਦੀ ਤਾਨਾਸ਼ਾਹੀ ਸਰਕਾਰ ਨੇ ਆਮ ਆਦਮੀ ਪਾਰਟੀ ਨੂੰ ਪ੍ਰੇਸ਼ਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਆਮ ਆਦਮੀ ਪਾਰਟੀ ਦੇ ਆਗੂਆਂ 'ਤੇ ਝੂਠੇ ਕੇਸ ਦਰਜ ਕੀਤੇ ਗਏ, ਛਾਪੇ ਮਾਰੇ ਗਏ ਪਰ ਭ੍ਰਿਸ਼ਟਾਚਾਰ ਦਾ ਇੱਕ ਰੁਪਇਆ ਵੀ ਨਹੀਂ ਮਿਲਿਆ।
ਇਹ ਵੀ ਪੜ੍ਹੋ - ਮਨੂ ਭਾਕਰ ਤੇ ਨੀਰਜ ਚੋਪੜਾ ਦਾ ਕੀ ਹੋਵੇਗਾ ਵਿਆਹ? ਪਿਤਾ ਰਾਮ ਕਿਸ਼ਨ ਦਾ ਆਇਆ ਵੱਡਾ ਬਿਆਨ
ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਪਾਰਟੀ ਦੀ ਉੱਚ ਲੀਡਰਸ਼ਿਪ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਹੈ। ਮਨੀਸ਼ ਸਿਸੋਦੀਆ, ਸਤੇਂਦਰ ਜੈਨ, ਸੰਜੇ ਸਿੰਘ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਅਜਿਹੀਆਂ ਗ੍ਰਿਫ਼ਤਾਰੀਆਂ ਸਾਨੂੰ ਆਜ਼ਾਦੀ ਦੇ ਸੰਘਰਸ਼ ਦੀ ਯਾਦ ਦਿਵਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਉਸ ਸਮੇਂ ਵੀ ਜਿਹੜੇ ਲੋਕ ਅੰਗਰੇਜ਼ਾਂ ਖ਼ਿਲਾਫ਼ ਆਵਾਜ਼ ਉਠਾਉਂਦੇ ਸੀ, ਉਹਨਾਂ ਨੂੰ ਵੀ ਝੂਠੇ ਕੇਸਾਂ ਤਹਿਤ ਜੇਲ੍ਹਾਂ ਵਿੱਚ ਡੱਕ ਦਿੱਤਾ ਜਾਂਦਾ ਸੀ। 'ਆਪ' ਆਗੂ ਨੇ ਕਿਹਾ ਕਿ ਹਰ ਤਾਨਾਸ਼ਾਹ ਆਪਣੇ ਵਿਰੋਧੀਆਂ ਨੂੰ ਚੁੱਪ ਕਰਵਾਉਣ ਲਈ ਜੇਲ੍ਹ ਵਿਚ ਢੱਕਣ ਦੀ ਕੋਸ਼ਿਸ਼ ਕਰਦਾ ਹੈ।
ਇਹ ਵੀ ਪੜ੍ਹੋ - ਕਾਰ ਸਿਖਦਿਆਂ ਇਕੱਠਿਆਂ ਡੁੱਬੀਆਂ 3 ਪੀੜ੍ਹੀਆਂ, ਪਿਓ, ਪੁੱਤ ਤੇ ਪੋਤੇ ਦੀ ਮੌਤ, ਘਟਨਾ ਦੇਖ ਸਹਿਮੇ ਲੋਕ
ਭਾਜਪਾ ਨੇ ਵੀ ਸੋਚਿਆ ਸੀ ਕਿ ਉਹ ਆਪਣੀ ਤਾਨਾਸ਼ਾਹੀ ਨਾਲ ਆਮ ਆਦਮੀ ਪਾਰਟੀ ਨੂੰ ਦਬਾ ਕੇ ਤੋੜ ਦੇਵੇਗੀ ਪਰ ਉਹਨਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਆਮ ਆਦਮੀ ਪਾਰਟੀ ਨਹੀਂ ਟੁੱਟੀ। ਆਖਿਰਕਾਰ ਸੱਚਾਈ ਦੀ ਜਿੱਤ ਹੋਈ ਅਤੇ ਮਨੀਸ਼ ਸਿਸੋਦੀਆ ਜੇਲ੍ਹ ਤੋਂ ਬਾਹਰ ਆ ਗਏ। ਉਨ੍ਹਾਂ ਕਿਹਾ ਕਿ ਅੱਜ ਇਸ ਸੱਚਾਈ ਦੀ ਜਿੱਤ ਨੂੰ ਯਾਦ ਕਰਨ ਲਈ ਆਮ ਆਦਮੀ ਪਾਰਟੀ ‘ਸੱਤਿਆਮੇਵ ਜਯਤੇ’ ਦੀ ਡੀਪੀ ਮੁਹਿੰਮ ਸ਼ੁਰੂ ਕਰ ਰਹੀ ਹੈ। ਆਮ ਆਦਮੀ ਪਾਰਟੀ ਦੇ ਸਾਰੇ ਸੋਸ਼ਲ ਮੀਡੀਆ 'ਤੇ ਸੱਤਿਆਮੇਵ ਜਯਤੇ ਦੀ ਡੀਪੀ ਮੁਹਿੰਮ ਸ਼ੁਰੂ ਹੋ ਰਹੀ ਹੈ। ਅਸੀਂ ਭਾਜਪਾ ਨੂੰ ਦੱਸਣਾ ਚਾਹੁੰਦੇ ਹਾਂ ਕਿ ਉਹ ਸਾਨੂੰ ਜਿੰਨਾ ਮਰਜ਼ੀ ਪਰੇਸ਼ਾਨ ਕਰਨ, ਉਹ ਸਾਨੂੰ ਤੋੜ ਨਹੀਂ ਸਕਦੇ। ਉਹ ਸਾਡੇ ਨੇਤਾਵਾਂ ਨੂੰ ਜਿੰਨਾ ਸਮਾਂ ਮਰਜ਼ੀ ਜੇਲ੍ਹ ਵਿੱਚ ਡੱਕ ਦੇਣ, ਆਖਰਕਾਰ ਸੱਚ ਦੀ ਹੀ ਜਿੱਤ ਹੋਵੇਗੀ।
ਇਹ ਵੀ ਪੜ੍ਹੋ - ਨਦੀ 'ਚ ਨਹਾਉਣ ਗਏ 7 ਨੌਜਵਾਨਾਂ ਦੀ ਮੌਤ, ਇੱਕੋ ਚਿਖਾ 'ਤੇ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਸਾਰਾ ਪਿੰਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8