ਹਰ ਮਹੀਨੇ 7 ਤਾਰੀਖ਼ ਨੂੰ ਖਾਤਿਆਂ 'ਚ ਆਵੇਗੀ ਤਨਖ਼ਾਹ ! NHM ਮੁਲਾਜ਼ਮਾਂ ਲਈ ਸੈਣੀ ਸਰਕਾਰ ਦਾ ਵੱਡਾ ਐਲਾਨ

Tuesday, Sep 29, 2026 - 11:41 AM (IST)

ਹਰ ਮਹੀਨੇ 7 ਤਾਰੀਖ਼ ਨੂੰ ਖਾਤਿਆਂ 'ਚ ਆਵੇਗੀ ਤਨਖ਼ਾਹ ! NHM ਮੁਲਾਜ਼ਮਾਂ ਲਈ ਸੈਣੀ ਸਰਕਾਰ ਦਾ ਵੱਡਾ ਐਲਾਨ

ਨੈਸ਼ਨਲ ਡੈਸਕ : ਹਰਿਆਣਾ ਵਿਚ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰਨ ਵਾਲੇ ਕੱਚੇ ਕਰਮਚਾਰੀਆਂ ਨੂੰ ਹੁਣ ਸਮੇਂ ਸਿਰ ਤਨਖ਼ਾਹ ਮਿਲੇਗੀ। ਸਿਹਤ ਵਿਭਾਗ ਨੇ ਇਸ ਸਬੰਧ ਵਿਚ ਸਖ਼ਤ ਰੁਖ਼ ਅਪਣਾਇਆ ਹੈ। NHA ਨੇ HKRN, NHM ਕੰਟਰੈਕਟ ਅਤੇ ਆਊਟਸੋਰਸ ਕਰਮਚਾਰੀਆਂ ਨੂੰ ਤਨਖ਼ਾਹ ਹਰ ਮਹੀਨੇ 7 ਤਾਰੀਖ਼ ਤੱਕ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਲਈ ਫੰਡਾਂ ਦੀ ਉਪਲਬਧਤਾ ਨੂੰ ਲੈ ਕੇ ਬਿੱਲਾਂ ਦੀ ਪ੍ਰਕਿਰਿਆ ਅਤੇ ਭੁਗਤਾਨ ਸਥਿਤੀ ਦੀ ਰਿਪੋਰਟਿੰਗ ਤੱਕ ਸਮਾਂ-ਸੀਮਾਵਾਂ ਨਿਰਧਾਰਤ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਫ੍ਰੀ 'ਚ ਕਰੋ ਚਿੜੀਆਘਰ ਦੀ ਸੈਰ ! ਸੈਣੀ ਸਰਕਾਰ ਨੇ ਸੂਬਾ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ

ਐਨਐਚਐਮ ਵਲੋਂ ਜਾਰੀ ਇਕ ਦਫ਼ਤਰੀ ਹੁਕਮ ਮੁਤਾਬਕ ਪਹਿਲਾਂ ਵੀ ਤਨਖ਼ਾਹਾਂ ਸਮੇਂ 'ਤੇ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਪਰ ਇਸ ਦੇ ਬਾਵਜੂਦ ਕਰਮਚਾਰੀਆਂ ਦੀਆਂ ਤਨਖਾਹਾਂ ਵਿਚ ਦੇਰੀ ਅਜੇ ਤੱਕ ਹੋ ਰਹੀ ਹੈ। ਇਸਦਾ ਮੁੱਖ ਕਾਰਨ ਬਿੱਲਾਂ ਦਾ ਦੇਰ ਨਾਲ ਜਮ੍ਹਾਂ ਕਰਵਾਉਣਾ ਅਤੇ ਉਨ੍ਹਾਂ ਦੀ ਪ੍ਰਕਿਰਿਆ ਵਿੱਚ ਦੇਰੀ ਹੋਣ ਦੀ ਸਮੱਸਿਆ ਸਾਹਮਣੇ ਆਈ ਹੈ। ਇਸ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਪੁਰਾਣੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਹੁਕਮਾਂ ਅਨੁਸਾਰ, ਵਿੱਤ ਅਤੇ ਲੇਖਾ ਨਿਰਦੇਸ਼ਕ ਇਹ ਯਕੀਨੀ ਬਣਾਉਣਗੇ ਕਿ ਹਰੇਕ ਜ਼ਿਲ੍ਹੇ ਵਿੱਚ ਹਰ ਮਹੀਨੇ ਦੀ 25 ਤਰੀਕ ਤੱਕ ਲੋੜੀਂਦੇ ਫੰਡ ਉਪਲਬਧ ਹੋਣੇ ਚਾਹੀਦੇ ਹਨ। ਇਸ ਤੋਂ ਇਲਾਵਾ ਮਿਸ਼ਨ ਡਾਇਰੈਕਟਰ, NHM ਨੂੰ ਫੰਡ ਦੀ ਸਥਿਤੀ ਬਾਰੇ ਸੂਚਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਹੜ੍ਹ 'ਚ ਰੁੜ੍ਹ ਕੇ ਆ ਗਈਆਂ ਸ਼ਰਾਬ ਦੀਆਂ ਬੋਤਲਾਂ ! ਚੁੱਕ-ਚੁੱਕ ਲੈ ਗਏ ਲੋਕ, ਛੱਤੀਸਗੜ੍ਹ ਦੀ ਵੀਡੀਓ ਵਾਇਰਲ

ਇਸ ਦੇ ਨਾਲ ਹੀ ਡਾਇਰੈਕਟਰ ਐਡਮਿਨ, ਡੀਡੀਓ ਅਤੇ ਡੀਡੀ ਬਿੱਲ ਸ਼ਾਖਾ ਨੂੰ ਐਚਕੇਆਰਐਨਐਲ ਅਤੇ ਐਨਐਚਐਮ ਕੰਟਰੈਕਟ ਅਤੇ ਆਊਟਸੋਰਸ ਕੀਤੇ ਕਰਮਚਾਰੀਆਂ ਨਾਲ ਸਬੰਧਤ ਤਨਖਾਹ ਬਿੱਲ ਸਮੇਂ ਸਿਰ ਜਮ੍ਹਾਂ ਕਰਾਉਣ ਅਤੇ ਉਨ੍ਹਾਂ ਦੀ ਪ੍ਰਕਿਰਿਆ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਹਰ ਮਹੀਨੇ ਦੀ 7 ਤਰੀਕ ਤੱਕ ਤਨਖਾਹਾਂ ਜਾਰੀ ਹੋਣ ਤੋਂ ਬਾਅਦ ਅੱਠਵੀਂ ਤਰੀਕ ਤੱਕ ਮਿਸ਼ਨ ਡਾਇਰੈਕਟਰ ਨੂੰ ਸਥਿਤੀ ਦੀ ਰਿਪੋਰਟ ਕਰਨੀ ਲਾਜ਼ਮੀ ਹੈ। ਵਿੱਤ ਅਤੇ ਲੇਖਾ ਨਿਰਦੇਸ਼ਕ ਅਤੇ ਰਾਜ ਵਿੱਤ ਪ੍ਰਬੰਧਕ ਇਸ ਲਈ ਜ਼ਿੰਮੇਵਾਰ ਹੋਣਗੇ। ਹੁਕਮ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਨਿਰਧਾਰਤ ਸਮਾਂ ਸੀਮਾ ਤੋਂ ਵੱਧ ਕਿਸੇ ਵੀ ਦੇਰੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।

ਇਹ ਵੀ ਪੜ੍ਹੋ : Shradh 2026: ਸ਼ਰਾਧਾਂ ’ਚ ਵੱਡੇ-ਵੱਡੇਰਿਆਂ ਨੂੰ ਖੁਸ਼ ਕਰਨ ਲਈ ਕਦੇ ਨਾ ਕਰੋ ਇਹ ਗਲਤੀਆਂ, ਨਹੀਂ ਤਾਂ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News