ਅਹਿਮਦਾਬਾਦ ਜਹਾਜ਼ ਹਾਦਸਾ: ਸਾਬਕਾ CM ਵਿਜੇ ਰੂਪਾਨੀ ਦਾ DNA ਹੋਇਆ ਮੈਚ
Sunday, Jun 15, 2025 - 01:20 PM (IST)

ਨੈਸ਼ਨਲ ਡੈਸਕ- ਅਹਿਮਦਾਬਾਦ ਜਹਾਜ਼ ਹਾਦਸੇ ਵਿਚ ਜਾਨ ਗੁਆਉਣ ਵਾਲੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦਾ DNA ਮੈਚ ਹੋ ਗਿਆ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪੀ ਜਾਵੇਗੀ ਅਤੇ ਰਾਜਕੋਟ 'ਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਸਾਹਮਣੇ ਆਈ ਪਲੇਨ ਕ੍ਰੈਸ਼ ਦੀ ਅਸਲ ਵਜ੍ਹਾ ! ਇਹ ਸੀ ਪਾਇਲਟ ਦਾ ਚਿਤਾਵਨੀ ਭਰਿਆ ਆਖ਼ਰੀ ਮੈਸੇਜ
ਦੱਸ ਦੇਈਏ ਕਿ ਇਸ ਜਹਾਜ਼ ਹਾਦਸੇ ਵਿਚ ਮਰਨ ਵਾਲਿਆਂ ਦਾ ਅੰਕੜਾ 275 ਪਹੁੰਚ ਗਿਆ ਹੈ। ਅੱਜ ਯਾਨੀ ਕਿ ਐਤਵਾਰ ਨੂੰ ਕਰੀਬ 248 ਲਾਸ਼ਾਂ ਦੇ DNA ਸੈਂਪਲ ਲਏ ਗਏ। ਇਨ੍ਹਾਂ ਵਿਚੋਂ 31 ਲਾਸ਼ਾਂ ਦੀ ਸ਼ਨਾਖ਼ਤ ਹੋਈ ਹੈ, ਜਿਸ ਵਿਚੋਂ 20 ਲਾਸ਼ਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੇ ਮੌਤ ਦੇ ਸਰਟੀਫ਼ਿਕੇਟ ਵੀ ਉਪਲਬਧ ਕਰਵਾਏ ਗਏ ਹਨ। ਐਂਬੂਲੈਂਸ ਜ਼ਰੀਏ ਪੂਰੀ ਸੁਰੱਖਿਆ ਹੇਠ ਲਾਸ਼ਾਂ ਨੂੰ ਉਨ੍ਹਾਂ ਦੇ ਘਰਾਂ ਵਿਚ ਪਹੁੰਚਾਇਆ ਜਾ ਰਿਹਾ ਹੈ। ਇਸ ਲਈ 230 ਟੀਮਾਂ ਬਣਾਈਆਂ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਜਹਾਜ਼ ਹਾਦਸੇ ਵਿਚ ਜਾਨ ਗੁਆਉਣ ਵਾਲੇ ਵਿਦੇਸ਼ੀ ਨਾਗਰਿਕਾਂ ਵਿਚੋਂ 11 ਦੇ ਪਰਿਵਾਰ ਅੱਜ ਅਹਿਮਦਾਬਾਦ ਪਹੁੰਚ ਸਕਦੇ ਹਨ।
ਇਹ ਵੀ ਪੜ੍ਹੋ- ਅਹਿਮਦਾਬਾਦ ਜਹਾਜ਼ ਹਾਦਸਾ: CM ਰੂਪਾਨੀ ਦਾ Lucky ਨੰਬਰ '1206' ਹੀ ਬਣਿਆ Unlucky
ਦੱਸ ਦੇਈਏ ਕਿ ਅਹਿਮਦਾਬਾਦ ਤੋਂ ਲੰਡਨ ਜਾਣ ਵਾਲੇ ਜਹਾਜ਼ ਵਿਚ 242 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ, ਜਿਨ੍ਹਾਂ ਵਿਚ 241 ਲੋਕ ਮਾਰੇ ਗਏ। ਇਸ ਹਾਦਸੇ ਵਿਚ ਮਾਰੇ ਗਏ ਲੋਕਾਂ ਵਿਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਸ਼ਾਮਲ ਸਨ। ਇਕ ਯਾਤਰੀ ਜਿਸ ਦਾ ਨਾਂ ਰਮੇਸ਼ ਵਿਸ਼ਵਾਸ ਕੁਮਾਰ ਸੀ, ਉਹ ਚਮਤਕਾਰੀ ਢੰਗ ਨਾਲ ਬਚ ਗਿਆ।
ਇਹ ਵੀ ਪੜ੍ਹੋ- ਅਹਿਮਦਾਬਾਦ ਜਹਾਜ਼ ਹਾਦਸਾ: DNA ਟੈਸਟ ਤੋਂ 31 ਮ੍ਰਿਤਕਾਂ ਦੀ ਹੋਈ ਸ਼ਨਾਖ਼ਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e