ਬੱਸ ਅੱਤਵਾਦੀ ਹਮਲਾ : ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ

Monday, Jun 10, 2024 - 11:59 AM (IST)

ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਰਿਆਸੀ ਜ਼ਿਲ੍ਹੇ 'ਚ ਬੱਸ 'ਤੇ ਹੋਏ ਅੱਤਵਾਦੀ ਹਮਲੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੇ ਜਾਣ ਦਾ ਐਲਾਨ ਕੀਤਾ। ਇਕ ਅਧਿਕਾਰਤ ਬੁਲਾਰੇ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਬੁਲਾਰੇ ਨੇ ਦੱਸਿਆ ਕਿ ਸਿਨਹਾ ਨੇ ਜ਼ਖ਼ਮੀਆਂ ਨੂੰ ਵੀ 50-50 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ। ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਐਤਵਾਰ ਨੂੰ ਅੱਤਵਾਦੀਆਂ ਨੇ ਤੀਰਥਯਾਤਰੀਆਂ ਦੀ ਇਕ ਬੱਸ 'ਤੇ ਗੋਲੀਬਾਰੀ ਕੀਤੀ, ਜਿਸ ਨਾਲ 10 ਲੋਕਾਂ ਦੀ ਮੌਤ ਹੋ ਗਈ ਅਤੇ 40 ਹੋਰ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ : PM ਮੋਦੀ ਦੇ ਸਹੁੰ ਚੁੱਕ ਸਮਾਗਮ ਦੌਰਾਨ ਜੰਮੂ-ਕਸ਼ਮੀਰ 'ਚ ਹੋਇਆ ਵੱਡਾ ਅੱਤਵਾਦੀ ਹਮਲਾ, 10 ਲੋਕਾਂ ਦੀ ਮੌਤ

ਬੱਸ ਸ਼ਿਵ ਖੋੜੀ ਮੰਰ ਤੋਂ ਕੱਟੜਾ ਸਥਿਤ ਮਾਤਾ ਵੈਸ਼ਣੋ ਦੇਵੀ ਮੰਦਰ ਜਾ ਰਹੀ ਸੀ ਅਤੇ ਇਸੇ ਦੌਰਾਨ ਪੋਨੀ ਇਲਾਕੇ ਦੇ ਤੇਰਯਾਥ ਪਿੰਡ ਕੋਲ ਹਮਲਾ ਕੀਤਾ ਗਿਾ ਅਤੇ 53 ਸੀਟ ਵਾਲੀ ਬੱਸ ਗੋਲੀਬਾਰੀ ਤੋਂ ਬਾਅਦ ਡੂੰਘੀ ਖੱਡ 'ਚ ਡਿੱਗ ਗਈ। ਬੁਲਾਰੇ ਨੇ ਦੱਸਿਆ ਕਿ ਪ੍ਰਭਾਵਿਤ ਲੋਕਾਂ ਨੂੰ ਸਾਰੀ ਜ਼ਰੂਰੀ ਮਦਦ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ਕੰਟਰੋਲ ਰੂਮ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਤਵਾਦੀ ਹਮਲੇ ਲਈ ਜ਼ਿੰਮੇਵਾਰੀ ਅਪਰਾਧੀਆਂ ਨੂੰ ਫੜਨ ਲਈ ਕੋਸ਼ਿਸ਼ ਜਾਰੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News