ਮਾਂ ਕਰ ਰਹੀ ਸੀ ਘਰ ਦਾ ਕੰਮ, ਪਿੱਛੋਂ ਸਾਬਕਾ ਗ੍ਰਹਿ ਮੰਤਰੀ ਦੀ ਇਕਲੌਤੀ ਧੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
Monday, Mar 31, 2025 - 12:45 PM (IST)

ਨੈਸ਼ਨਲ ਡੈਸਕ- ਅਸਾਮ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਸਾਬਕਾ ਗ੍ਰਹਿ ਮੰਤਰੀ ਸਵ. ਭ੍ਰਿਗੂ ਕੁਮਾਰ ਫੁਕਨ ਦੀ ਇਕਲੌਤੀ ਧੀ ਨੇ ਖ਼ੁਦਕੁਸ਼ੀ ਕਰ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ। ਪੁਲਸ ਅਧਿਕਾਰੀਆਂ ਨੇ ਜਾਣਕਾਰੀ ਦਿਦੇ ਹੋਏ ਦੱਸਿਆ ਕਿ ਸਾਬਕਾ ਗ੍ਰਹਿ ਮੰਤਰੀ ਦੀ 28 ਸਾਲਾ ਧੀ ਉਪਾਸਨਾ ਫੁਕਨ ਨੇ ਐਤਵਾਰ ਨੂੰ ਆਪਣੇ ਘਰ ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ।
ਉਪਾਸਨਾ ਗੁਹਾਟੀ ਦੇ ਖਾਰਘੁਲੀ ਇਲਾਕੇ 'ਚ ਸਥਿਤ ਘਰ 'ਚ ਆਪਣੀ ਮਾਂ ਨਾਲ ਰਹਿੰਦੀ ਸੀ, ਜਿਸ ਦੀ ਦੂਜੀ ਮੰਜ਼ਿਲ ਤੋਂ ਉਸ ਨੇ ਛਾਲ ਮਾਰ ਦਿੱਤੀ। ਇਸ ਮਗਰੋਂ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅੱਧੀ ਰਾਤੀਂ ਹਸਪਤਾਲ 'ਚ ਲੱਗ ਗਈ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
ਪੁਲਸ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਣ ਤੱਕ ਹੋਈ ਤਫ਼ਤੀਸ਼ ਮੁਤਾਬਕ ਉਪਾਸਨਾ ਲੰਬੇ ਸਮੇਂ ਤੋਂ ਮਾਨਸਿਕ ਪਰੇਸ਼ਾਨੀ ਨਾਲ ਜੂਝ ਰਹੀ ਸੀ ਤੇ ਉਸ ਨੇ ਪਹਿਲਾਂ ਵੀ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਪਰ ਐਤਵਾਰ ਨੂੰ ਜਦੋਂ ਉਸ ਦੀ ਮਾਂ ਘਰ ਦੇ ਕੰਮ ਕਰ ਰਹੀ ਸੀ ਤਾਂ ਉਸ ਨੇ ਘਰ ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਤੇ ਆਪਣੀ ਜੀਵਨਲੀਲਾ ਖ਼ਤਮ ਕਰ ਲਈ। ਪੁਲਸ ਨੇ ਦੱਸਿਆ ਕਿ ਫਿਲਹਾਲ ਉਸ ਦੇ ਘਰੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ।
ਜ਼ਿਕਰਯੋਗ ਹੈ ਕਿ ਅਸਾਮ ਦੇ ਸਾਬਕਾ ਗ੍ਰਹਿ ਮੰਤਰੀ ਭ੍ਰਿਗੂ ਕੁਮਾਰ ਫੁਕਨ ਦੀ ਸਾਲ 2006 'ਚ ਮੌਤ ਹੋ ਗਈ ਸੀ। ਉਹ 1985 'ਚ ਅਸਾਮ ਗਣ ਪਰਿਸ਼ਦ ਦੀ ਸਰਕਾਰ ਦੌਰਾਨ ਗ੍ਰਹਿ ਮੰਤਰੀ ਬਣੇ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e