CAPF 'ਚ ਭਰਤੀ ਲਈ ਹੁਣ ਪੰਜਾਬੀ ਸਣੇ 13 ਭਾਸ਼ਾਵਾਂ 'ਚ ਹੋਵੇਗੀ ਪ੍ਰੀਖਿਆ, ਗ੍ਰਹਿ ਮੰਤਰਾਲਾ ਨੇ ਦਿੱਤੀ ਮਨਜ਼ੂਰੀ
Saturday, Apr 15, 2023 - 02:06 PM (IST)
ਨਵੀਂ ਦਿੱਲੀ- ਗ੍ਰਹਿ ਮੰਤਰਾਲਾ ਨੇ ਇਕ ਇਤਿਹਾਸਕ ਫ਼ੈਸਲੇ ਤਹਿਤ ਕੇਂਦਰੀ ਹਥਿਆਰਬੰਦ ਪੁਲਸ ਫੋਰਸ (CAPF) 'ਚ ਕਾਂਸਟੇਬਲ (ਜਨਰਲ ਡਿਊਟੀ) ਦੇ ਅਹੁਦਿਆਂ ਲਈ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ 13 ਖੇਤਰੀ ਭਾਸ਼ਾਵਾਂ 'ਚ ਪ੍ਰੀਖਿਆ ਕਰਵਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸ਼ਨੀਵਾਰ ਨੂੰ ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਇਹ ਇਤਿਹਾਸਕ ਫ਼ੈਸਲਾ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਹਿਲਕਦਮੀ 'ਤੇ CAPF ਵਿਚ ਸਥਾਨਕ ਨੌਜਵਾਨਾਂ ਦੀ ਗਿਣਤੀ ਵਧਾਉਣ ਅਤੇ ਖੇਤਰੀ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨ ਲਈ ਲਿਆ ਗਿਆ ਹੈ।
ਇਹ ਵੀ ਪੜ੍ਹੋ- ਪੁੱਤ ਦੇ ਐਨਕਾਊਂਟਰ ਤੋਂ ਬੌਖਲਾਏ ਅਤੀਕ ਦੀ STF ਨੂੰ ਧਮਕੀ, ਕਿਹਾ- ਜੇ ਜਿਊਂਦਾ ਰਿਹਾ ਤਾਂ ਬਦਲਾ ਜ਼ਰੂਰ ਲਵਾਂਗਾ
CAPF 'ਚ ਕੇਂਦਰੀ ਰਿਜ਼ਰਵ ਪੁਲਸ ਫੋਰਸ (CRPF), ਸਰਹੱਦ ਸੁਰੱਖਿਆ ਫੋਰਸ (BSF), ਕੇਂਦਰੀ ਉਦਯੋਗਿਕ ਸੁਰੱਖਿਆ ਫੋਰਸ (CISF), ਇੰਡੋ-ਤਿੱਬਤੀ ਬਾਰਡਰ ਪੁਲਸ (ITBP), ਸਸ਼ਤਰ ਸਰਹੱਦ ਫੋਰਸ (SSB) ਅਤੇ ਰਾਸ਼ਟਰੀ ਸੁਰੱਖਿਆ ਗਾਰਡ (NSG) ਸ਼ਾਮਲ ਹਨ।
ਇਕ ਬਿਆਨ 'ਚ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਗ੍ਰਹਿ ਮੰਤਰਾਲਾ ਨੇ ਇਤਿਹਾਸਕ ਫ਼ੈਸਲਾ ਲੈਂਦਿਆਂ CAPF 'ਚ ਕਾਂਸਟੇਬਲ (ਜਨਰਲ ਡਿਊਟੀ) ਦੇ ਅਹੁਦਿਆਂ ਲਈ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ 13 ਖੇਤਰੀ ਭਾਸ਼ਾਵਾਂ 'ਚ ਪ੍ਰੀਖਿਆ ਕਰਵਾਉਣ ਨੂੰ ਮਨਜ਼ੂਰੀ ਦਿੱਤੀ ਹੈ। ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ ਪ੍ਰਸ਼ਨ ਪੱਤਰ 13 ਖੇਤਰੀ ਭਾਸ਼ਾਵਾਂ- ਆਸਾਮ, ਬੰਗਾਲੀ, ਗੁਜਰਾਤੀ, ਮਰਾਠੀ, ਮਲਿਆਲਮ, ਕੰਨੜ, ਤਾਮਿਲ, ਤੇਲਗੂ, ਉੜੀਆ, ਉਰਦੂ, ਪੰਜਾਬੀ, ਮਨੀਪੁਰੀ ਅਤੇ ਕੋਂਕਣੀ ਵਿਚ ਪ੍ਰਦਾਨ ਕੀਤੇ ਜਾਣਗੇ।
ਇਹ ਵੀ ਪੜ੍ਹੋ- CBI ਦੇ ਸੰਮਨ ਮਗਰੋਂ ਬੋਲੇ ਕੇਜਰੀਵਾਲ- ਜੇ ਮੈਂ ਭ੍ਰਿਸ਼ਟ ਹਾਂ ਤਾਂ ਫਿਰ ਦੇਸ਼ 'ਚ ਕੋਈ ਵੀ ਈਮਾਨਦਾਰ ਨਹੀਂ
ਇਹ ਐਲਾਨ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ. ਕੇ. ਸਟਾਲਿਨ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ CRPF ਮੁਲਾਜ਼ਮਾਂ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਲਈ ਤਾਮਿਲ ਨੂੰ ਵੀ ਇਕ ਲਿਖਤੀ ਭਾਸ਼ਾ ਵਜੋਂ ਸ਼ਾਮਲ ਕਰਨ ਦੀ ਬੇਨਤੀ ਕਰਨ ਤੋਂ ਕੁਝ ਦਿਨ ਬਾਅਦ ਆਇਆ ਹੈ।
ਇਹ ਵੀ ਪੜ੍ਹੋ- ਮਗਰਮੱਛ ਦੇ ਜਬਾੜੇ 'ਚ ਸੀ ਪਤੀ ਦਾ ਪੈਰ, ਨਦੀ 'ਚ ਛਾਲ ਮਾਰ ਕੇ ਮੌਤ ਦੇ ਮੂੰਹ 'ਚੋਂ ਬਚਾ ਲਿਆਈ ਪਤਨੀ