ਪ੍ਰੀਖਿਆ ਦੌਰਾਨ 12ਵੀਂ ਦੇ ਵਿਦਿਆਰਥੀ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

Sunday, Mar 03, 2019 - 10:26 AM (IST)

ਪ੍ਰੀਖਿਆ ਦੌਰਾਨ 12ਵੀਂ ਦੇ ਵਿਦਿਆਰਥੀ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਹੈਦਰਾਬਾਦ— ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਤੋਂ ਇਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਸ਼ਨੀਵਾਰ ਨੂੰ 12ਵੀਂ ਦੀ ਪ੍ਰੀਖਿਆ ਦੇ ਰਹੇ ਇਕ ਵਿਦਿਆਰਥੀ ਦੀ ਪ੍ਰੀਖਿਆ ਹਾਲ 'ਚ ਹੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪ੍ਰੀਖਿਆ ਤੋਂ ਪਹਿਲਾਂ ਵਿਦਿਆਰਥੀ ਨੇ ਛਾਤੀ 'ਚ ਦਰਦ ਦੀ ਸ਼ਿਕਾਇਤ ਕੀਤੀ ਸੀ। ਘਟਨਾ ਤੋਂ ਬਾਅਦ ਵਿਦਿਆਰਥੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਜਾਣਕਾਰੀ ਅਨੁਸਾਰ ਹੈਦਰਾਬਾਦ 'ਚ 12ਵੀਂ ਦੀ ਪ੍ਰੀਖਿਆ ਦੇ ਰਹੇ ਸ਼੍ਰੀ ਚੈਤਨਯਾ ਕਾਲਜ ਦੇ ਵਿਦਿਆਰਥੀ ਗੋਪੀ ਰਾਜੂ ਨੇ ਛਾਤੀ 'ਚ ਤਕਲੀਫ ਦੀ ਸ਼ਿਕਾਇਤ ਕੀਤੀ ਪਰ ਹਸਪਤਾਲ ਜਾਣ ਤੋਂ ਮਨ੍ਹਾ ਕਰ ਦਿੱਤਾ। ਕੁਝ ਦੇਰ ਬਾਅਦ ਪ੍ਰੀਖਿਆ ਹਾਲ 'ਚ ਪਹੁੰਚਦੇ ਹੀ ਉਹ ਆਪਣੇ ਬੈਂਚ 'ਤੇ ਡਿੱਗ ਗਿਆ। ਜਲਦੀ 'ਚ ਉਸ ਨੂੰ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਐਲਾਨ ਕਰ ਦਿੱਤਾ। ਕਿਹਾ ਜਾ ਰਿਹਾ ਹੈ ਕਿ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਵਿਦਿਆਰਥੀ ਦੀ ਮੌਤ ਹੋ ਗਈ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮਾਮਲੇ 'ਚ ਕੇਸ ਦਰਜ ਕਰ ਕੇ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।


author

DIsha

Content Editor

Related News