ਲਖਨਊ ਯੂਨੀਵਰਸਿਟੀ ''ਚ 22 ਜਨਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ
Wednesday, Jan 10, 2024 - 04:24 PM (IST)
ਲਖਨਊ- ਅਯੁੱਧਿਆ 'ਚ ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੇ ਦਿਨ ਸਰਕਾਰ ਵਲੋਂ ਛੁੱਟੀ ਦਾ ਐਲਾਨ ਕੀਤੇ ਜਾਣ ਕਾਰਨ 22 ਜਨਵਰੀ ਨੂੰ ਹੋਣ ਵਾਲੀ ਲਖਨਊ ਯੂਨੀਵਰਸਿਟੀ (LU) ਦੀਆਂ ਵੱਖ-ਵੱਖ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਨਵਾਂ ਪ੍ਰੀਖਿਆ ਪ੍ਰੋਗਰਾਮ ਐਲਾਨ ਕੀਤਾ ਗਿਆ ਹੈ। LU ਦੇ ਇਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਦੱਸਿਆ ਕਿ ਆਉਣ ਵਾਲੀ 22 ਜਨਵਰੀ ਨੂੰ ਅਯੁੱਧਿਆ ਵਿਚ ਰਾਮ ਮੰਦਰ ਦੇ ਪ੍ਰਾਣ-ਪ੍ਰਤਿਸ਼ਠਾ ਸਮਾਰੋਹ ਦੇ ਦਿਨ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵਲੋਂ ਸਾਰੇ ਵਿੱਦਿਅਕ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਹੁਣ ਇਸ ਸੂਬੇ 'ਚ 22 ਜਨਵਰੀ ਨੂੰ ਹੋਵੇਗੀ ਸਕੂਲਾਂ 'ਚ ਛੁੱਟੀ
ਅਧਿਕਾਰੀ ਨੇ ਦੱਸਿਆ ਕਿ ਇਸ ਐਲਾਨ ਨੂੰ ਵੇਖਦੇ ਹੋਏ ਉਸ ਦਿਨ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਕੇ ਪ੍ਰੀਖਿਆ ਦੀਆਂ ਤਾਰੀਖ਼ਾਂ ਵਿਚ ਸੋਧ ਦਾ ਐਲਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਾਮਰਸ, ਫਿਜ਼ਿਕਸ, ਕੈਮਿਸਟਰੀ, ਸਾਫਟਵੇਅਰ ਡਿਵੈਲਪਮੈਂਟ, ਬਾਇਓਕੈਮਿਸਟਰੀ, ਅੰਗਰੇਜ਼ੀ ਸਮੇਤ ਵੱਖ-ਵੱਖ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਦਾ ਸੋਧਿਆ ਹੋਇਆ ਇਮਤਿਹਾਨ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ, ਜੋ ਕਿ LU ਦੀ ਵੈੱਬਸਾਈਟ 'ਤੇ ਦੇਖਿਆ ਜਾ ਸਕਦਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਨੇ ਮੰਗਲਵਾਰ ਨੂੰ ਅਯੁੱਧਿਆ 'ਚ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਹੋਈ ਬੈਠਕ 'ਚ 22 ਜਨਵਰੀ ਨੂੰ ਸਾਰੇ ਵਿਦਿਅਕ ਅਦਾਰਿਆਂ 'ਚ ਛੁੱਟੀ ਦਾ ਹੁਕਮ ਜਾਰੀ ਕੀਤਾ ਸੀ।
ਇਹ ਵੀ ਪੜ੍ਹੋ- ਰਾਮ ਮੰਦਰ ਲਈ ਸ਼ੈੱਫ ਵਿਸ਼ਨੂੰ ਬਣਾਉਣਗੇ 7000 ਕਿਲੋ 'ਹਲਵਾ', ਕਰੇਨ ਨਾਲ ਚੁੱਕੀ ਜਾਵੇਗੀ ਕੜਾਹੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8