ਆਬਕਾਰੀ ਘਪਲਾ ਮਾਮਲਾ: ਕਵਿਤਾ ਨੂੰ ਰਾਹਤ ਨਹੀਂ, ਕੋਰਟ ਨੇ ਨਿਆਂਇਕ ਹਿਰਾਸਤ ਵਧਾਈ

05/07/2024 3:37:59 PM

ਨਵੀਂ ਦਿੱਲੀ- ਦਿੱਲੀ ਦੀ ਅਦਾਲਤ ਨੇ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਭਾਰਤ ਰਾਸ਼ਟਰ ਸਮਿਤੀ (ਬੀ. ਆਰ. ਐੱਸ.) ਦੀ ਵਿਧਾਨਕਾਰ ਕੌਂਸਲਰ (MLC) ਕੇ. ਕਵਿਤਾ ਦੀ ਨਿਆਂਇਕ ਹਿਰਾਸਤ ਮੰਗਲਵਾਰ ਨੂੰ 14 ਮਈ ਤੱਕ ਵਧਾ ਦਿੱਤੀ ਹੈ। ਤੇਲੰਗਾਨਾ ਦੀ MLC ਕਵਿਤਾ ਨੂੰ ਉਨ੍ਹਾਂ ਦਾ ਨਿਆਂਇਕ ਹਿਰਾਸਤ ਦਾ ਸਮਾਂ ਪੂਰਾ ਹੋਣ ਮਗਰੋਂ ਸੀ. ਬੀ. ਆਈ. ਅਤੇ ਈ. ਡੀ. ਮਾਮਲਿਆਂ ਦੀ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਸੁਣਵਾਈ ਦੌਰਾਨ ਈਡੀ ਨੇ ਅਦਾਲਤ ਨੂੰ ਦੱਸਿਆ ਕਿ ਜਾਂਚ ਮਹੱਤਵਪੂਰਨ ਪੜਾਅ ਵਿਚ ਹੈ ਅਤੇ ਉਹ ਇਕ ਹਫ਼ਤੇ ਵਿਚ ਕਵਿਤਾ ਖਿਲਾਫ਼ ਦੋਸ਼ ਪੱਤਰ ਦਾਇਰ ਕਰ ਸਕਦੀ ਹੈ। 

ਇਹ ਵੀ ਪੜ੍ਹੋ- ਅਜੇ ਜੇਲ੍ਹ 'ਚ ਹੀ ਰਹਿਣਗੇ ਕੇਜਰੀਵਾਲ, ਅੰਤਰਿਮ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

ਦੱਸ ਦੇਈਏ ਕਿ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਲੱਗਭਗ ਇਕ ਹਫ਼ਤੇ ਪਹਿਲਾਂ 15 ਮਾਰਚ ਨੂੰ ਹੈਦਰਾਬਾਦ ਤੋਂ ਈਡੀ ਨੇ ਕਵਿਤਾ ਨੂੰ ਗ੍ਰਿਫ਼ਤਾਰ ਕੀਤਾ। ਕੇਜਰੀਵਾਲ ਦੀ ਅੰਤਰਿਮ ਪਟੀਸ਼ਨ 'ਤੇ ਵੀ ਸੁਪਰੀਮ ਕੋਰਟ ਨੇ ਕੋਈ ਆਦੇਸ਼ ਪਾਸ ਨਹੀਂ ਕੀਤਾ ਹੈ, ਸਗੋਂ ਸੁਣਵਾਈ ਪੂਰੀ ਕਰਨ ਮਗਰੋਂ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਇਸ ਸਮੇਂ ਤਿਹਾੜ ਜੇਲ੍ਹ ਵਿਚ ਬੰਦ ਹਨ।

ਇਹ ਵੀ ਪੜ੍ਹੋ- ਪੁੰਛ ਅੱਤਵਾਦੀ ਹਮਲਾ: 2 ਅੱਤਵਾਦੀਆਂ ਦੇ ਸਕੈੱਚ ਜਾਰੀ, ਪਤਾ ਦੱਸਣ ਵਾਲੇ ਨੂੰ ਮਿਲੇਗਾ 20 ਲੱਖ ਦਾ ਇਨਾਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News