ਅਦਾਲਤ ਨੇ ਸੰਜੇ ਸਿੰਘ ਨੂੰ ਪੇਸ਼ੀ ਦੌਰਾਨ ਮੀਡੀਆ ਨਾਲ ਗੱਲ ਨਾ ਕਰਨ ਦਾ ਦਿੱਤਾ ਨਿਰਦੇਸ਼
Tuesday, Oct 10, 2023 - 03:54 PM (IST)
ਨਵੀਂ ਦਿੱਲੀ- ਦਿੱਲੀ ਦੀ ਇਕ ਅਦਾਲਤ ਨੇ ਆਬਕਾਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਪੇਸ਼ੀ ਦੌਰਾਨ ਮੀਡੀਆ ਨਾਲ ਗੱਲ ਨਾ ਕਰਨ ਦਾ ਨਿਰਦੇਸ਼ ਦਿੱਤਾ। ਅਦਾਲਤ ਨੇ ਕਿਹਾ ਕਿ ਇਹ ਸੁਰੱਖਿਆ ਸਮੱਸਿਆ ਪੈਦਾ ਕਰਦਾ ਹੈ। ਸਿੰਘ ਦੀ ਅਦਾਲਤ ਰੂਮ 'ਚ ਐਂਟਰੀ ਕਰਨ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਨ ਮਗਰੋਂ ਵਿਸ਼ੇਸ਼ ਜੱਜ ਐੱਮ. ਕੇ. ਨਾਗਪਾਲ ਨੇ ਇਹ ਟਿੱਪਣੀ ਕੀਤੀ। ਜੱਜ ਨੇ ਸੰਜੇ ਸਿੰਘ ਨੂੰ ਅਦਾਲਤ ਵਿਚ ਪੇਸ਼ ਕੀਤੇ ਜਾਣ ਦੌਰਾਨ ਉਨ੍ਹਾਂ ਨੂੰ ਸਵਾਲ ਨਾ ਪੁੱਛਣ ਦਾ ਮੀਡੀਆ ਕਰਮੀਆਂ ਨੂੰ ਨਿਰਦੇਸ਼ ਦਿੱਤਾ।
ਇਹ ਵੀ ਪੜ੍ਹੋ- ED ਦਾ 'ਆਪ' 'ਤੇ ਸ਼ਿਕੰਜਾ, ਵਿਧਾਇਕ ਅਮਾਨਤੁੱਲਾ ਖਾਨ ਦੇ ਕੰਪਲੈਕਸਾਂ 'ਤੇ ਕੀਤੀ ਛਾਪੇਮਾਰੀ
ਦਰਅਸਲ ਸੰਜੇ ਸਿੰਘ ਨੇ ਪੇਸ਼ੀ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਨਾਲ ਈਮਾਨਦਾਰ ਲੋਕ ਹਨ, ਜਦਕਿ ਬੇਈਮਾਨ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹਨ। ਸੰਜੇ ਸਿੰਘ ਦੀ ਹਿਰਾਸਤ ਵਧਾਉਣ ਦੀ ਬੇਨਤੀ ਕਰਦਿਆਂ ਦਾਇਰ ਕੀਤੀ ਗਈ ਈ. ਡੀ. ਦੀ ਅਰਜ਼ੀ 'ਤੇ ਦਲੀਲਾਂ ਪੇਸ਼ ਕੀਤਾ ਜਾਣਾ ਅਜੇ ਜਾਰੀ ਹੈ। ਸੰਜੇ ਨੂੰ 2021-22 ਦੀ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਦੀ ਆਪਣੀ ਜਾਂਚ ਦੇ ਸਿਲਸਿਲੇ ਵਿਚ ਈ. ਡੀ. ਨੇ 4 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ- ਸ਼ਰਾਬ ਘਪਲੇ 'ਚ ਪੁੱਛ-ਗਿੱਛ ਮਗਰੋਂ ED ਦੀ ਵੱਡੀ ਕਾਰਵਾਈ, ਸੰਜੇ ਸਿੰਘ ਗ੍ਰਿਫ਼ਤਾਰ