ਚੋਣਾਂ ਤੋਂ ਪਹਿਲਾਂ ਆਬਕਾਰੀ ਵਿਭਾਗ ਨੇ ਸ਼ਰਾਬ ਦੀਆਂ 20,000 ਬੋਤਲਾਂ ਕੀਤੀਆਂ ਜ਼ਬਤ

Friday, Jan 24, 2025 - 04:33 PM (IST)

ਚੋਣਾਂ ਤੋਂ ਪਹਿਲਾਂ ਆਬਕਾਰੀ ਵਿਭਾਗ ਨੇ ਸ਼ਰਾਬ ਦੀਆਂ 20,000 ਬੋਤਲਾਂ ਕੀਤੀਆਂ ਜ਼ਬਤ

ਨਵੀਂ ਦਿੱਲੀ- ਦਿੱਲੀ ਸਰਕਾਰ ਦੇ ਆਬਕਾਰੀ ਵਿਭਾਗ ਨੇ ਪਿਛਲੇ ਪੰਦਰਵਾੜੇ 'ਚ ਕਰੀਬ 50 ਲੱਖ ਰੁਪਏ ਦੀ 20,000 ਬੋਤਲਾਂ ਨਾਜਾਇਜ਼ ਸ਼ਰਾਬ ਜ਼ਬਤ ਕੀਤੀ ਹੈ। ਇਹ ਕਾਰਵਾਈ ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕੀਤੀ ਗਈ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਜ਼ਬਤ ਕੀਤੀ ਗਈ ਨਾਜਾਇਜ਼ ਸ਼ਰਾਬ ਵਿਚ 15,376 ਲੀਟਰ ਦੇਸੀ ਅਤੇ ਵਿਦੇਸ਼ੀ ਸ਼ਰਾਬ ਸ਼ਾਮਲ ਹੈ। ਇਸ ਤੋਂ ਇਲਾਵਾ ਕਰੀਬ ਡੇਢ ਕਰੋੜ ਰੁਪਏ ਦੇ 32 ਵਾਹਨ ਵੀ ਜ਼ਬਤ ਕੀਤੇ ਗਏ ਹਨ।

ਨਾਜਾਇਜ਼ ਸ਼ਰਾਬ ਬਰਾਮਦਗੀ ਸਬੰਧੀ 52 ਕੇਸ ਦਰਜ ਕੀਤੇ ਗਏ ਹਨ। ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਰਾਜਧਾਨੀ ਵਿਚ ਜ਼ਬਤ ਹੋਈ ਸ਼ਰਾਬ ਦਾ ਇਹ 25 ਫੀਸਦੀ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਆਬਕਾਰੀ ਖੁਫੀਆ ਬਿਊਰੋ ਦੀਆਂ ਟੀਮਾਂ ਗੁਆਂਢੀ ਸੂਬੇ ਹਰਿਆਣਾ ਤੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲਿਆਂ 'ਤੇ ਨਜ਼ਰ ਰੱਖਣ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਵਿਚ ਰੁੱਝੀਆਂ ਹੋਈਆਂ ਹਨ। ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ 5 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਅਤੇ ਵੋਟਾਂ ਦੀ ਗਿਣਤੀ 8 ਫਰਵਰੀ ਨੂੰ ਹੋਵੇਗੀ। ਇਹ ਦੋਵੇਂ ਦਿਨ ਦਿੱਲੀ ਵਿਚ "ਡਰਾਈ ਡੇ" (ਸ਼ਰਾਬ ਦੀ ਮਨਾਹੀ) ਘੋਸ਼ਿਤ ਕੀਤੇ ਗਏ ਹਨ। 7 ਜਨਵਰੀ ਨੂੰ ਵਿਧਾਨ ਸਭਾ ਚੋਣਾਂ ਦੀ ਤਰੀਕ ਦੇ ਐਲਾਨ ਦੇ ਨਾਲ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।


author

Tanu

Content Editor

Related News