ਕੇਂਦਰ ਸਰਕਾਰ ਨੇ ਪੈਟਰੋਲ ‘ਤੇ 10 ਰੁਪਏ ਅਤੇ ਡੀਜ਼ਲ ‘ਤੇ 13 ਰੁਪਏ ਐਕਸਾਇਜ਼ ਵਧਾਇਆ

05/06/2020 12:21:27 AM

ਨਵੀਂ ਦਿੱਲੀ (ਬਿਊਰੋ) : ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਭਾਰੀ ਗਿਰਵਾਟ ਦੇ ਚੱਲਦੇ ਕਰੂਡ ‘ਤੇ ਲਗਾਏ ਜਾਣ ਵਾਲੇ ਆਯਾਤ ਸ਼ੁਲਕ ਨਾਲ ਹੋਣ ਵਾਲੇ ਨੁਕਸਾਨ ਦੀ ਭਰਪਾਈ ਲਈ ਕੇਂਦਰ ਸਰਕਾਰ ਨੇ ਪੈਟਰੋਲ ਦੀਆਂ ਕੀਮਤਾਂ ‘ਤੇ 10 ਰੁਪਏ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ 13 ਰੁਪਏ ਪ੍ਰਤੀ ਲਿਟਰ ਐਕਸਾਇਜ਼ ਦਰ ਵਧਾ ਦਿੱਤੀ ਹੈ। ਹਾਲਾਂਕਿ ਵਧੀ ਹੋਈ ਦਰਾਂ ਨਾਲ ਜਨਤਾ ‘ਤੇ ਕੋਈ ਬੋਝ ਨਹੀਂ ਪਵੇਗਾ ਅਤੇ ਦੇਸ਼ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਤਬਦੀਲੀ ਨਹੀਂ ਹੋਵੇਗੀ। ਮਾਰਚ ਮਹੀਨੇ ‘ਚ ਇੰਡੀਅਰ ਕਰੂਡ ਬਾਸਕਟ ਦੀ ਕੀਮਤ 33.36 ਡਾਲਰ ਪ੍ਰਤੀ ਬੈਰਲ ਸੀ ਜੋ ਅਪ੍ਰੈਲ ‘ਚ ਘੱਟ ਹੋ ਕੇ ਔਸਤਨ 19.90 ਡਾਲਰ ਪ੍ਰਤੀ ਬੈਰਲ ਰਹਿ ਗਈ। ਕੱਚੇ ਤੇਲ ਦੀਆਂ ਕੀਮਤਾਂ ‘ਚ ਇੰਨੀ ਭਾਰੀ ਗਿਰਾਵਟ ਦੇ ਚੱਲਦੇ ਕੇਂਦਰ ਸਰਕਾਰ ਨੂੰ ਆਯਾਤ ਸ਼ੁਲਕ ਨਾਲ ਹੋਣ ਵਾਲੇ ਮਾਲੀਏ ਦਾ ਨੁਕਸਾਨ ਹੋ ਰਿਹਾ ਸੀ ਇਸ ਨੁਕਸਾਨ ਦੀ ਭਰਪਾਈ ਲਈ ਪੈਟਰੋਲ-ਡੀਜ਼ਲ ‘ਤੇ ਐਕਸਾਇਜ਼ ਦੀ ਦਰ ਵਧਾ ਦਿੱਤੀ ਗਈ ਹੈ।

Inder Prajapati

This news is Content Editor Inder Prajapati