ਆਬਕਾਰੀ ਨੀਤੀ ਮਾਮਲਾ: SC ਨੇ ਈਡੀ ਦੀ ਜਾਂਚ ''ਚ ਦੇਰੀ ''ਤੇ ਚੁੱਕੇ ਸਵਾਲ, ਕਿਹਾ- ਕੇਜਰੀਵਾਲ ਦੀ ਕੇਸ ਫਾਈਲ ਕਰੋ ਪੇਸ਼

05/07/2024 1:00:11 PM

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੇ ਆਬਕਾਰੀ ਨੀਤੀ ਸਬੰਧੀ ਮਨੀ ਲਾਂਡਰਿੰਗ ਮਾਮਲੇ ਵਿਚ ਜਾਂਚ ਵਿਚ ਦੇਰੀ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਸਵਾਲ ਕੀਤਾ ਅਤੇ ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਦੀ ਕੇਸ ਫਾਈਲ ਪੇਸ਼ ਕਰਨ ਨੂੰ ਕਿਹਾ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਈਡੀ ਤੋਂ ਮਾਮਲੇ ਵਿਚ ਦੋਸ਼ੀ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਅਤੇ ਬਾਅਦ ਵਿਚ ਦੀਆਂ ਕੇਸ ਫਾਈਲਾਂ ਨੂੰ ਵੀ ਪੇਸ਼ ਕਰਨ ਨੂੰ ਕਿਹਾ। ਬੈਂਚ ਮਾਮਲੇ ਵਿਚ ਈਡੀ ਵਲੋਂ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ 'ਤੇ ਦਲੀਲਾਂ ਸੁਣ ਰਹੀ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਲਈ ਲਏ ਗਏ ਸਮੇਂ 'ਤੇ ਈਡੀ ਤੋਂ ਸਵਾਲ ਕੀਤਾ ਅਤੇ ਕਿਹਾ ਕਿ ਉਸ ਨੇ ਚੀਜ਼ਾਂ ਨੂੰ ਸਾਹਮਣੇ ਲਿਆਉਣ 'ਚ ਦੋ ਸਾਲ ਲਾ ਦਿੱਤੇ। 

ਇਹ ਵੀ ਪੜ੍ਹੋ- ਪੁੰਛ ਅੱਤਵਾਦੀ ਹਮਲਾ: 2 ਅੱਤਵਾਦੀਆਂ ਦੇ ਸਕੈੱਚ ਜਾਰੀ, ਪਤਾ ਦੱਸਣ ਵਾਲੇ ਨੂੰ ਮਿਲੇਗਾ 20 ਲੱਖ ਦਾ ਇਨਾਮ

ਈਡੀ ਵੱਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸਿਟਰ ਜਨਰਲ ਐਸ.ਵੀ ਰਾਜੂ ਨੇ ਕਿਹਾ ਕਿ ਸ਼ੁਰੂ ਵਿਚ ਕੇਜਰੀਵਾਲ ਜਾਂਚ ਦੇ ਕੇਂਦਰ ਵਿਚ ਨਹੀਂ ਸਨ ਅਤੇ ਬਾਅਦ ਵਿਚ ਉਨ੍ਹਾਂ ਦੀ ਭੂਮਿਕਾ ਸਪੱਸ਼ਟ ਹੋ ਗਈ। ਉਨ੍ਹਾਂ ਕਿਹਾ ਕਿ 2022 ਦੀਆਂ ਗੋਆ ਵਿਧਾਨ ਸਭਾ ਚੋਣਾਂ ਦੌਰਾਨ ਕੇਜਰੀਵਾਲ ਇਕ ਸੱਤ-ਸਿਤਾਰਾ ਹੋਟਲ 'ਚ ਠਹਿਰੇ ਹੋਏ ਸਨ, ਉਨ੍ਹਾਂ ਦੇ ਕੁਝ ਬਿੱਲਾਂ ਦਾ ਦਿੱਲੀ ਸਰਕਾਰ ਦੇ ਆਮ ਪ੍ਰਸ਼ਾਸਨ ਵਿਭਾਗ ਨੇ ਭੁਗਤਾਨ ਕੀਤਾ ਸੀ। ਬੈਂਚ ਨੂੰ ਰਾਜੂ ਵੱਲੋਂ ਇਕ ਨੋਟ ਦਿੱਤਾ ਗਿਆ ਜਿਸ 'ਚ ਉਸ ਨੇ ਕੇਜਰੀਵਾਲ ਦੀ ਇਸ ਦਲੀਲ ਦਾ ਵਿਰੋਧ ਕੀਤਾ ਕਿ ਜਾਂਚ ਏਜੰਸੀ ਨੇ ਸਰਕਾਰੀ ਗਵਾਹਾਂ ਦੇ ਬਿਆਨਾਂ ਨੂੰ ਦਬਾਅ ਦਿੱਤਾ ਹੈ। ਮਾਮਲੇ 'ਚ ਦਲੀਲਾਂ 'ਤੇ ਸੁਣਵਾਈ ਚੱਲ ਰਹੀ ਹੈ।

ਇਹ ਵੀ ਪੜ੍ਹੋ- ਝਾਰਖੰਡ ਨਕਦੀ ਮਾਮਲਾ: ਮੰਤਰੀ ਦੇ ਸਕੱਤਰ-ਘਰੇਲੂ ਨੌਕਰ ਗ੍ਰਿਫ਼ਤਾਰ, ED ਨੇ ਬਰਾਮਦ ਕੀਤੇ ਸਨ 35 ਕਰੋੜ ਰੁਪਏ

ਕੇਜਰੀਵਾਲ ਨੂੰ ਇਸ ਮਾਮਲੇ 'ਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਨਿਆਂਇਕ ਹਿਰਾਸਤ 'ਚ ਤਿਹਾੜ ਜੇਲ੍ਹ 'ਚ ਬੰਦ ਹਨ। ਸੁਪਰੀਮ ਕੋਰਟ ਨੇ 15 ਅਪ੍ਰੈਲ ਨੂੰ ਈਡੀ ਨੂੰ ਨੋਟਿਸ ਜਾਰੀ ਕਰ ਕੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪਟੀਸ਼ਨ 'ਤੇ ਜਵਾਬ ਮੰਗਿਆ ਸੀ। ਦਿੱਲੀ ਹਾਈ ਕੋਰਟ ਨੇ 9 ਅਪ੍ਰੈਲ ਨੂੰ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਬਰਕਰਾਰ ਰੱਖਦੇ ਹੋਏ ਕਿਹਾ ਸੀ ਕਿ ਇਸ ਵਿਚ ਕੁਝ ਵੀ ਗੈਰ-ਕਾਨੂੰਨੀ ਨਹੀਂ ਹੈ ਅਤੇ ਕੇਜਰੀਵਾਲ ਦੇ ਵਾਰ-ਵਾਰ ਸੰਮਨਾਂ ਨੂੰ ਨਜ਼ਰਅੰਦਾਜ਼ ਕਰਨ ਤੋਂ ਬਾਅਦ ਈਡੀ ਕੋਲ ਬਹੁਤ ਘੱਟ ਵਿਕਲਪ ਬਚਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News