ਆਬਕਾਰੀ ਨੀਤੀ ਮਾਮਲਾ: ਕੇਜਰੀਵਾਲ ਦੀ ਜ਼ਮਾਨਤ ਖਿਲਾਫ ਪਟੀਸ਼ਨ ''ਤੇ 21 ਮਾਰਚ ਨੂੰ ਹੋਵੇਗੀ ਸੁਣਵਾਈ

Friday, Jan 17, 2025 - 07:17 PM (IST)

ਆਬਕਾਰੀ ਨੀਤੀ ਮਾਮਲਾ: ਕੇਜਰੀਵਾਲ ਦੀ ਜ਼ਮਾਨਤ ਖਿਲਾਫ ਪਟੀਸ਼ਨ ''ਤੇ 21 ਮਾਰਚ ਨੂੰ ਹੋਵੇਗੀ ਸੁਣਵਾਈ

ਨਵੀਂ ਦਿੱਲੀ (ਏਜੰਸੀ)- ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਸਬੰਧਤ ਮਾਮਲੇ ਵਿਚ ਮਿਲੀ ਜ਼ਮਾਨਤ ਨੂੰ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਪਟੀਸ਼ਨ ’ਤੇ ਸੁਣਵਾਈ ਲਈ 21 ਮਾਰਚ ਦੀ ਤਰੀਕ ਤੈਅ ਕੀਤੀ ਹੈ। ਜਸਟਿਸ ਵਿਕਾਸ ਮਹਾਜਨ ਨੇ ਈ. ਡੀ. ਦੇ ਵਕੀਲ ਦੀ ਅਪੀਲ ’ਤੇ ਸ਼ੁੱਕਰਵਾਰ ਨੂੰ ਸੁਣਵਾਈ ਮੁਲਤਵੀ ਕਰ ਦਿੱਤੀ।

ਇਹ ਵੀ ਪੜ੍ਹੋ: ਅਹੁਦਾ ਛੱਡਣ ਤੋਂ ਪਹਿਲਾਂ ਇਸ ਮਾਮਲੇ 'ਚ ਰਿਕਾਰਡ ਬਣਾ ਗਏ ਜੋਅ ਬਾਈਡੇਨ

ਅਦਾਲਤ ਵਿਚ ਕੇਜਰੀਵਾਲ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਨੇ ਮੁਲਤਵੀ ਕਰਨ ਦੀ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਈ. ਡੀ. ਨੇ ਪਿਛਲੇ ਕਈ ਮਹੀਨਿਆਂ ’ਚ ਵਾਰ-ਵਾਰ ਤਰੀਕਾਂ ਲਈਆਂ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ, ਉਨ੍ਹਾਂ ’ਤੇ ਇਹ ਤਲਵਾਰ ਕਿਉਂ ਲਟਕਦੀ ਰਹੇ? ਜੇਕਰ ਸਾਰੇ 15 ਦੋਸ਼ੀਆਂ ਨੂੰ ਜ਼ਮਾਨਤ ਮਿਲ ਗਈ ਹੈ ਤਾਂ ਫਿਰ ਉਨ੍ਹਾਂ ਲਈ ਇਨ੍ਹਾਂ ਨੂੰ ਪੈਂਡਿੰਗ ਕਿਉਂ ਜਾਣਾ ਚਾਹੀਦਾ ਹੈ? ਸੁਪਰੀਮ ਕੋਰਟ ਨੇ 12 ਜੁਲਾਈ, 2024 ਨੂੰ ਮਨੀ ਲਾਂਡਰਿੰਗ ਮਾਮਲੇ ਵਿਚ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ।

ਇਹ ਵੀ ਪੜ੍ਹੋ: 16 ਸਾਲ ਬਾਅਦ ਪਤੀ ਤੋਂ ਵੱਖ ਹੋਈ ਇਹ ਮਸ਼ਹੂਰ ਅਦਾਕਾਰਾ, ਫਿਲਮ ਪ੍ਰੋਡਿਊਸਰ ਤੋਂ ਲਿਆ Divorce

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

cherry

Content Editor

Related News