ਬੀ. ਆਰ. ਐੱਸ. ਦੀ ਆਗੂ ਕਵਿਤਾ ਦੀ ਜੁਡੀਸ਼ੀਅਲ ਹਿਰਾਸਤ 18 ਤੱਕ ਵਧੀ

07/06/2024 12:35:14 AM

ਨਵੀਂ ਦਿੱਲੀ, (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਭਾਰਤ ਰਾਸ਼ਟਰ ਸਮਿਤੀ (ਬੀ. ਆਰ. ਐੱਸ.) ਦੀ ਨੇਤਾ ਕੇ. ਕਵਿਤਾ (46) ਦੀ ਜੁਡੀਸ਼ੀਅਲ ਹਿਰਾਸਤ 18 ਜੁਲਾਈ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸ਼ੁੱਕਰਵਾਰ ਇਹ ਹੁਕਮ ਦਿੱਤਾ।

ਸੀ. ਬੀ. ਆਈ. ਨੇ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਦੀ ਬੇਟੀ ਕਵਿਤਾ ਨੂੰ ਅਪ੍ਰੈਲ ’ਚ ਤਿਹਾੜ ਜੇਲ ਤੋਂ ਗ੍ਰਿਫ਼ਤਾਰ ਕੀਤਾ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਉਸ ਨੂੰ ਤਿਹਾੜ ’ਚ ਰੱਖਿਆ ਗਿਆ ਸੀ। ਈ. ਡੀ. ਨੇ ਕਵਿਤਾ ਨੂੰ 15 ਮਾਰਚ ਨੂੰ ਹੈਦਰਾਬਾਦ ਦੇ ਬੰਜਾਰਾ ਹਿੱਲਜ਼ ਸਥਿਤ ਉਸ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ।


Rakesh

Content Editor

Related News