ਆਬਕਾਰੀ ਨੀਤੀ ਮਾਮਲਾ: 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਰਹਿਣਗੇ ਕੇਜਰੀਵਾਲ

Monday, Apr 01, 2024 - 12:23 PM (IST)

ਆਬਕਾਰੀ ਨੀਤੀ ਮਾਮਲਾ: 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਰਹਿਣਗੇ ਕੇਜਰੀਵਾਲ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਸਮਾਂ ਪੂਰਾ ਹੋਣ ਮਗਰੋਂ ਅੱਜ ਯਾਨੀ ਕਿ ਸੋਮਵਾਰ ਨੂੰ ਰਾਊਜ਼ ਐਵੇਨਿਊ ਕੋਰਟ 'ਚ ਪੇਸ਼ ਕੀਤਾ ਗਿਆ। ਜਾਂਚ ਏਜੰਸੀ ਨੇ ਮੁੱਖ ਮੰਤਰੀ ਕੇਜਰੀਵਾਲ ਦੀ 15 ਦਿਨਾਂ ਦੀ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਸੀ, ਜਿਸ 'ਤੇ ਕੋਰਟ ਨੇ ਮੋਹਰ ਲਾ ਦਿੱਤੀ। ਆਮ ਆਦਮੀ ਪਾਰਟੀ (ਆਪ) ਦੇ ਮੁਖੀ ਕੇਜਰੀਵਾਲ ਨੂੰ ਖਚਾਖਚ ਭਰੀ ਅਦਾਲਤ ਰੂਮ ਵਿਚ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਦੇ ਸਾਹਮਣੇ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ- 'ਇੰਡੀਆ' ਮਹਾਰੈਲੀ: ਕੇਜਰੀਵਾਲ ਸੱਚੇ ਦੇਸ਼ ਭਗਤ ਹਨ, ਮੰਚ ਤੋਂ ਪਤਨੀ ਸੁਨੀਤਾ ਨੇ ਪੜ੍ਹਿਆ CM ਦਾ ਸੰਦੇਸ਼

ਈਡੀ ਨੇ ਕਿਹਾ- ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਕੇਜਰੀਵਾਲ

ਈਡੀ ਨੇ ਅਦਾਲਤ ਤੋਂ ਕੇਜਰੀਵਾਲ ਨੂੰ 15 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜਣ ਦੀ ਮੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਪੁੱਛਗਿੱਛ ਦੌਰਾਨ ਬਿਲਕੁੱਲ ਸਹਿਯੋਗ ਨਹੀਂ ਕੀਤਾ। ਉਹ ਟਾਲ-ਮਟੋਲ ਜਵਾਬ ਦੇ ਰਹੇ ਹਨ ਅਤੇ ਆਪਣੇ ਫੋਨ ਦਾ ਪਾਸਵਰਡ ਵੀ ਨਹੀਂ ਦੇ ਰਹੇ, ਤਾਂ ਕਿ ਜਾਂਚ ਅੱਗੇ ਵਧਾਈ ਜਾ ਸਕੇ। ਇਸ ਤੋਂ ਬਾਅਦ ਜੱਜ ਨੇ ਉਨ੍ਹਾਂ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਦਿੱਤਾ। ਦੱਸ ਦੇਈਏ ਕਿ ਜਾਂਚ ਏਜੰਸੀ ਨੇ ਮਾਮਲੇ ਵਿਚ 21 ਮਾਰਚ ਨੂੰ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਅਗਲੇ ਦਿਨ ਵਿਸ਼ੇਸ਼ ਜੱਜ ਬਾਵੇਜਾ ਨੇ ਉਨ੍ਹਾਂ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿਚ ਭੇਜ ਦਿੱਤਾ ਸੀ। ਇਸ ਤੋਂ ਬਾਅਦ ਅਦਾਲਤ ਨੇ ਈਡੀ ਦੀ ਉਸ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਸੀ, ਜਿਸ ਵਿਚ ਉਨ੍ਹਾਂ ਦੀ ਰਿਮਾਂਡ ਨੂੰ 4 ਦਿਨ ਵਧਾ ਕੇ 1 ਅਪ੍ਰੈਲ ਤੱਕ ਕਰਨ ਦੀ ਬੇਨਤੀ ਕੀਤੀ ਸੀ।

ਇਹ ਵੀ ਪੜ੍ਹੋ- ਰਾਸ਼ਟਰਪਤੀ ਨੇ ਘਰ ਜਾ ਕੇ ਅਡਵਾਨੀ ਨੂੰ 'ਭਾਰਤ ਰਤਨ' ਨਾਲ ਕੀਤਾ ਸਨਮਾਨਤ, PM ਮੋਦੀ ਵੀ ਰਹੇ ਮੌਜੂਦ

ਕੀ ਹੈ ਆਬਕਾਰੀ ਨੀਤੀ ਮਾਮਲਾ

ਦੱਸਣਯੋਗ ਹੈ ਕਿ ਈਡੀ ਦਾ ਦੋਸ਼ ਹੈ ਕਿ ਆਬਕਾਰੀ ਨੀਤੀ ਵਿਚ ਬਦਲਾਅ ਦੇ ਬਦਲੇ ਕੇਜਰੀਵਾਲ ਨੇ ਦੱਖਣੀ ਸਮੂਹ ਦੇ ਸ਼ਰਾਬ ਕਾਰੋਬਾਰੀਆਂ ਤੋਂ 100 ਕਰੋੜ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਉਕਤ ਰਾਸ਼ੀ ਦਾ ਇਸਤੇਮਾਲ ਗੋਆ ਅਤੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਖਰਚ ਕੀਤੀ ਗਈ ਸੀ। ਈਡੀ ਦੀ ਗ੍ਰਿਫ਼ਤਾਰ ਅਤੇ ਕਸਟਡੀ ਨੂੰ ਕੇਜਰੀਵਾਲ ਨੇ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਹੈ ਅਤੇ ਮਾਮਲੇ 'ਚ 3 ਅਪ੍ਰੈਲ ਨੂੰ ਸੁਣਵਾਈ ਹੋਣੀ ਹੈ। ਇਸ ਮਾਮਲੇ ਵਿਚ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਪਹਿਲਾਂ ਤੋਂ ਹੀ ਨਿਆਂਇਕ ਹਿਰਾਸਤ ਵਿਚ ਜੇਲ੍ਹ ਵਿਚ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News