ਕਵਿਤਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ, ਜਮ੍ਹਾਂ ਕਰਨਾ ਹੋਵੇਗਾ ਪਾਸਪੋਰਟ

Tuesday, Aug 27, 2024 - 01:34 PM (IST)

ਕਵਿਤਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ, ਜਮ੍ਹਾਂ ਕਰਨਾ ਹੋਵੇਗਾ ਪਾਸਪੋਰਟ

ਨਵੀਂ ਦਿੱਲੀ (ਭਾਸ਼ਾ)-  ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ 'ਚ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐੱਸ.) ਦੀ ਨੇਤਾ ਕੇ. ਕਵਿਤਾ ਨੂੰ ਮੰਗਲਵਾਰ ਨੂੰ ਜ਼ਮਾਨਤ ਦੇ ਦਿੱਤੀ। ਜੱਜ ਬੀ.ਆਰ. ਗਵਈ ਅਤੇ ਜੱਜ ਕੇ.ਵੀ. ਵਿਸ਼ਨਾਥਨ ਦੀ ਬੈਂਚ ਨੇ ਕਿਹਾ ਕਿ ਕਵਿਤਾ ਕਰੀਬ 5 ਮਹੀਨਿਆਂ ਤੋਂ ਹਿਰਾਸਤ 'ਚ ਹੈ ਅਤੇ ਇਨ੍ਹਾਂ ਮਮਲਿਆਂ 'ਚ ਸੀ.ਬੀ.ਆਈ. ਅਤੇ ਈ.ਡੀ. ਦੀ ਜਾਂਚ ਪੂਰੀ ਹੋ ਗਈ ਹੈ। ਅਦਾਲਤ ਨੇ ਦੋਹਾਂ ਮਾਮਲਿਆਂ 'ਚ 10-10 ਲੱਖ ਰੁਪਏ ਦੇ ਬਾਂਡ 'ਤੇ ਜ਼ਮਾਨਤ ਮਿਲੀ ਹੈ। ਇਸ ਦੇ ਨਾਲ ਹੀ ਉਸ ਨੂੰ ਆਪਣਾ ਪਾਸਪੋਰਟ ਹੇਠਲੀ ਅਦਾਲਤ ਕੋਲ ਜਮ੍ਹਾਂ ਕਰਨਾ ਹੋਵੇਗਾ।  
ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਦੇ ਇਕ ਜੁਲਾਈ ਦੇ ਆਦੇਸ਼ ਨੂੰ ਖਾਰਜ ਕਰ ਦਿੱਤਾ, ਜਿਸ 'ਚ ਉਨ੍ਹਾਂ ਦੀਆਂ ਜ਼ਮਾਨਤ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਗਿਆ ਸੀ। ਹਾਈ ਕੋਰਟ ਨੇ ਕਿਹਾ ਸੀ ਕਿ ਕਵਿਤਾ ਅਪਰਾਧਕ ਸਾਜਿਸ਼ 'ਚ ਇਕ ਮੁੱਖ ਦੋਸ਼ੀ ਹੈ, ਜੋ ਹੁਣ ਰੱਦ ਕੀਤੀ ਗਈ ਦਿੱਲੀ ਆਬਕਾਰੀ ਨੀਤੀ 2021-22 ਦੇ ਨਿਰਮਾਣ ਅਤੇ ਲਾਗੂ ਕਰਨ ਨਾਲ ਸੰਬੰਧਤ ਹੈ। ਈ.ਡੀ. ਨੇ ਕਵਿਤਾ (46) ਨੂੰ 15 ਮਾਰਚ ਨੂੰ ਹੈਦਰਾਬਾਦ ਦੇ ਬੰਜਾਰਾ ਹਿਲਜ਼ ਸਥਿਤ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕੀਤਾ ਸੀ। ਸੀ.ਬੀ.ਆਈ. ਨੇ ਉਨ੍ਹਾਂ ਨੂੰ 11 ਅਪ੍ਰੈਲ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ। ਕਵਿਤਾ ਨੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News