ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲਾ: ED ਨੇ ਕੀਤੀ ਇਕ ਹੋਰ ਗ੍ਰਿਫ਼ਤਾਰੀ

Thursday, Feb 09, 2023 - 01:27 PM (IST)

ਨਵੀਂ ਦਿੱਲੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਦੀ ਆਬਕਾਰੀ ਨੀਤੀ ਵਿਚ ‘ਬੇਨਿਯਮੀਆਂ’ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ 'ਚ ਇਸ਼ਤਿਹਾਰੀ ਦੇ ਪੇਸ਼ੇ ਨਾਲ ਜੁੜੇ ਰਾਜੇਸ਼ ਜੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜੋਸ਼ੀ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ. ਐੱਮ. ਐੱਲ. ਏ) ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗੋਆ ਵਿਧਾਨ ਸਭਾ ਚੋਣਾਂ 'ਚ 'ਰਿਸ਼ਵਤ' ਲੈਣ-ਦੇਣ ਦੇ ਸਬੰਧ 'ਚ ਉਸ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ED ਨੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦਾ ਮੁੰਡਾ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਮਾਮਲਾ

ਈ.ਡੀ ਨੇ ਇਸ ਮਾਮਲੇ 'ਚ ਦਾਇਰ ਆਪਣੀ ਦੂਜੀ ਚਾਰਜਸ਼ੀਟ 'ਚ ਦਾਅਵਾ ਕੀਤਾ ਹੈ ਕਿ ਦਿੱਲੀ ਦੀ ਹੁਣ ਰੱਦ ਕੀਤੀ ਆਬਕਾਰੀ ਨੀਤੀ 'ਚ ਕਥਿਤ ਤੌਰ 'ਤੇ ਲਏ ਗਏ 100 ਕਰੋੜ ਰੁਪਏ ਦੇ ਰਿਸ਼ਵਤ ਦਾ ਇਕ ਹਿੱਸਾ 2022 ਦੀਆਂ ਗੋਆ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ (ਆਪ) ਦਾ ਪ੍ਰਚਾਰ 'ਚ ਕੀਤਾ ਸੀ। ਈ.ਡੀ ਨੇ ਇਸ ਮਾਮਲੇ 'ਚ ਹੁਣ ਤੱਕ ਜੋਸ਼ੀ ਸਮੇਤ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ 'ਚ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ) ਅਤੇ ਈ.ਡੀ ਨੇ ਆਪਣੀ ਸ਼ਿਕਾਇਤ 'ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਰਕਾਰ ਦੇ ਕਈ ਹੋਰ ਆਬਕਾਰੀ ਅਧਿਕਾਰੀਆਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ।


Tanu

Content Editor

Related News