ਸੰਜੇ ਸਿੰਘ ਨੇ ਐਗਜ਼ਿਟ ਪੋਲ ''ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਕਿਹਾ- ਕਈ ਵਾਰ ਹੋਇਆ ਹੈ ਗਲਤ ਸਾਬਿਤ
Monday, Jun 03, 2024 - 05:58 PM (IST)
ਨਵੀਂ ਦਿੱਲੀ (ਭਾਸ਼ਾ)- ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਦੇਸ਼ 'ਚ ਐਗਜ਼ਿਟ ਪੋਲ 'ਤੇ ਪੂਰੀ ਤਰ੍ਹਾਂ ਰੋਕ ਲਗਾਉਣ ਦੀ ਮੰਗ ਕਰਦੇ ਹੋਏ ਸੋਮਵਾਰ ਨੂੰ ਦਾਅਵਾ ਕੀਤਾ ਕਿ ਇਹ ਕਈ ਵਾਰ ਗਲਤ ਸਾਬਿਤ ਹੋਇਆ ਹੈ। ਟੈਲੀਵਿਜ਼ਨ ਚੈਨਲਾਂ 'ਤੇ ਸ਼ਨੀਵਾਰ ਨੂੰ ਪ੍ਰਸਾਰਿਤ ਕਈ ਐਗਜ਼ਿਟ ਪੋਲ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਗਾਤਾਰ ਤੀਜੀ ਵਾਰ ਸੱਤਾ 'ਚ ਬਣੇ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਨਾਲ ਹੀ ਲੋਕ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਨੂੰ ਭਾਰੀ ਬਹੁਮਤ ਮਿਲਣ ਦੀ ਸੰਭਾਵਨਾ ਜਤਾਈ ਗਈ ਹੈ। ਸਿੰਘ ਨੇ ਕਿਹਾ,''ਐਗਜ਼ਿਟ ਪੋਲ 'ਤੇ ਦੇਸ਼ 'ਚ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ, ਕਿਉਂਕਿ ਉਹ ਇਕ ਵਾਰ ਨਹੀਂ ਸਗੋਂ ਕਈ ਵਾਰ ਗਲਤ ਸਾਬਿਤ ਹੋਏ ਹਨ। ਇਹ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਦੇਸ਼ ਦੇ ਲੋਕਾਂ, ਪ੍ਰਸ਼ਾਸਨਿਕ ਪ੍ਰਣਾਲੀ ਅਤੇ ਚੋਣ ਕਮਿਸ਼ਨ ਨੂੰ ਪ੍ਰਭਾਵਿਤ ਕਰਨ ਦਾ ਗਲਤ ਤਰੀਕਾ ਹੈ।''
ਉਨ੍ਹਾਂ ਦਾਅਵਾ ਕੀਤਾ ਕਿ ਚਾਰ ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਵਿਰੋਧੀ ਗਠਜੋੜ 'ਇੰਡੀਅਨ ਨੈਸ਼ਨਲ ਡੈਵਲਪਮੈਂਟਲ ਇਨਕਲੂਸਿਵ ਅਲਾਇੰਸ' (ਇੰਡੀਆ) ਨੂੰ 295 ਸੀਟਾਂ ਮਿਲਣਗੀਆਂ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਰਾਜਗ ਦੇ ਲਗਾਤਾਰ ਤੀਜੀ ਵਾਰ ਸੱਤਾ 'ਚ ਆਉਣ ਦੀ ਭਵਿੱਖਬਾਣੀ ਜਤਾਉਣ ਵਾਲੇ ਸਾਰੇ ਐਗਜ਼ਿਟ ਪੋਲ 'ਫਰਜ਼ੀ' ਹਨ। ਕੇਜਰੀਵਾਲ ਨੇ ਕਿਹਾ,''ਕੱਲ੍ਹ, ਐਗਜ਼ਿਟ ਪੋਲ ਦੇ ਨਤੀਜੇ ਸਾਹਮਣੇ ਆਏ ਸਨ ਅਤੇ ਮੈਂ ਲਿਖ ਕੇ ਦੇ ਸਕਦਾ ਹਾਂ ਕਿ ਉਹ ਫਰਜ਼ੀ ਹਨ। ਰਾਜਸਥਾਨ 'ਚ ਸਿਰਫ਼ 25 ਸੰਸਦੀ ਸੀਟ ਹਨ ਪਰ ਐਗਜ਼ਿਟ ਪੋਲ 'ਚ ਉਨ੍ਹਾਂ 'ਚ ਉਨ੍ਹਾਂ ਨੂੰ 33 ਸੀਟਾਂ ਦਿੱਤੀਆਂ ਗਈਆਂ ਹਨ। ਕੀ ਕਾਰਨ ਹੈ ਕਿ ਉਨ੍ਹਾਂ ਨੇ ਫਰਜ਼ੀ ਐਗਜ਼ਿਟ ਪੋਲ ਦੇ ਨਤੀਜੇ ਜਾਰੀ ਕੀਤੇ ਹਨ?''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e