ਟਰੂਡੋ ਤੋਂ ਨਿੱਝਰ ਹੱਤਿਆ ਮਾਮਲੇ ਨੂੰ ਸਪੱਸ਼ਟਤਾ ਤੇ ਜਵਾਬਦੇਹੀ ਨਾਲ ਹੱਲ ਕਰਨ ਦੀ ਉਮੀਦ: ਆਰਪੀ ਸਿੰਘ
Tuesday, Apr 30, 2024 - 08:45 PM (IST)
ਨੈਸ਼ਨਲ ਡੈਸਕ - ਕੈਨੇਡਾ ਦੇ ਟੋਰਾਂਟੋ ਸ਼ਹਿਰ 'ਚ ਬੀਤੇ ਦਿਨ ਖਾਲਸਾ ਸਾਜਨਾ ਦਿਵਸ ਮੌਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਮੌਜੂਦਗੀ ਵਿੱਚ ਲੱਗੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਤੋਂ ਬਾਅਦ ਉਨ੍ਹਾਂ ਦਾ ਇਕ ਇੰਟਰਵਿਊ ਸਾਹਮਣੇ ਆਇਆ ਹੈ। ਜਿਸ ਨੂੰ ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰਪੀ ਸਿੰਘ ਨੇ ਐਕਸ 'ਤੇ ਪੋਸਟ ਕਰ ਲਿਖਿਆ, ਇੱਕ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ‘ਭਰੋਸੇਯੋਗ ਦੋਸ਼’ ਤੋਂ ‘ਭਰੋਸੇਯੋਗ ਕਾਰਨਾਂ’ ਵਿੱਚ ਸ਼ਬਦਾਂ ਨੂੰ ਬਦਲ ਦਿੱਤਾ ਹੈ ਪਰ ਉਹ ਅਜੇ ਵੀ ਨਿੱਝਰ ਦੀ ਹੱਤਿਆ ਦੇ ਸਬੰਧ ਵਿੱਚ ‘ਭਰੋਸੇਯੋਗ ਸਬੂਤ’ ਬਾਰੇ ਗੱਲ ਨਹੀਂ ਕਰ ਰਹੇ ਹਨ। ਸੂਬੇ ਦੇ ਮੁਖੀ ਹੋਣ ਦੇ ਨਾਤੇ, ਉਨ੍ਹਾਂ ਤੋਂ ਅਜਿਹੇ ਮਾਮਲਿਆਂ ਨੂੰ ਸਪੱਸ਼ਟਤਾ ਅਤੇ ਜਵਾਬਦੇਹੀ ਨਾਲ ਹੱਲ ਕਰਨ ਦੀ ਉਮੀਦ ਹੈ।
In a interview PM @JustinTrudeau has changed words from 'credible allegation' to 'credible reasons' but he is still not talking about 'Credible Evidence' in regard to Nijjar's killing. As the head of state, there's an expectation for him to address such matters with clarity and… pic.twitter.com/jKBMGJUs0Y
— RP Singh Ntnl Spokesperson BJP (Modi Ka Parivar) (@rpsinghkhalsa) April 30, 2024
ਦੱਸ ਦਈਏ ਕਿ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਪਿਛਲੇ ਸਾਲ ਉਦੋਂ ਕੜਵਾਹਟ ਆ ਗਈ ਸੀ, ਜਦੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਸਿੱਖ ਕਾਰਕੁਨ ਅਤੇ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਦਾ ਇਲਜ਼ਾਮ ਲਗਾਇਆ ਸੀ। ਹਰਦੀਪ ਸਿੰਘ ਨਿੱਝਰ ਨੂੰ 18 ਜੂਨ 2023 ਨੂੰ ਸਰੀ ਦੇ ਇੱਕ ਗੁਰਦੂਆਰੇ ਦੇ ਪਾਰਕਿੰਗ ਲੌਟ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਨਿੱਝਰ ਇੱਕ ਵੱਖਰੇ ਸਿੱਖ ਦੇਸ਼ ਦਾ ਹਿਮਾਇਤੀ ਸੀ ਅਤੇ ਭਾਰਤ ਸਰਕਾਰ ਨੇ 2020 ਵਿਚ ਨਿੱਝਰ ਨੂੰ ਅੱਤਵਾਦੀ ਐਲਾਨ ਦਿੱਤਾ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e