ਅੱਜ ਫਿਰ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ
Tuesday, Mar 05, 2019 - 10:31 AM (IST)

ਨਵੀਂ ਦਿੱਲੀ—ਕੀਮਤਾਂ 'ਚ 7 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ 'ਚ 10 ਪੈਸੇ ਦਾ ਵਾਧਾ ਕੀਤਾ। ਅੱਜ ਰਾਜਧਾਨੀ ਦਿੱਲੀ 'ਚ ਪੈਟਰੋਲ 71.94 ਰੁਪਏ ਪ੍ਰਤੀ ਲੀਟਰ ਦੇ ਕਰੀਬ ਅਤੇ ਡੀਜ਼ਲ 67.27 ਰੁਪਏ ਪ੍ਰਤੀ ਲਿਟਰ ਵਿਕ ਰਿਹਾ ਹੈ। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਅਜੇ ਵੀ ਉੱਚੇ ਪੱਧਰ 'ਤੇ ਬਣੀਆਂ ਹੋਈਆਂ ਹਨ। ਇਸ ਦਾ ਅਸਰ ਭਾਰਤੀ ਬਾਜ਼ਾਰਾਂ 'ਚ ਦਿਖਾਈ ਦੇ ਰਿਹਾ ਹੈ। ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਕਾਰਨ ਸਥਾਨਕ ਪੱਧਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧ ਰਹੀਆਂ ਹਨ।
ਪੈਟਰੋਲ ਦੀ ਕੀਮਤ
ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 72.24 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ਉੱਧਰ ਕੋਲਕਾਤਾ 'ਚ ਪੈਟਰੋਲ 7 ਪੈਸੇ ਮਹਿੰਗਾ ਹੋ ਕੇ 74.33 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 7 ਪੈਸੇ ਵਧ ਕੇ 77.87 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਚੇਨਈ 'ਚ ਪੈਟਰੋਲ 7 ਪੈਸੇ ਦੇ ਵਾਧੇ ਦੇ ਬਾਅਦ 74.02 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਡੀਜ਼ਲ ਦੀ ਕੀਮਤ
ਦੇਸ਼ ਦੀ ਰਾਜਧਾਨੀ ਦਿੱਲੀ 'ਚ ਡੀਜ਼ਲ 10 ਪੈਸੇ ਦੇ ਵਾਧੇ ਦੇ ਬਾਅਦ 67.64 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਉੱਧਰ ਕੋਲਕਾਤਾ 'ਚ ਡੀਜ਼ਲ 10 ਪੈਸੇ ਵਧਣ ਦੇ ਬਾਅਦ 69.43 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ 'ਚ ਡੀਜ਼ਲ 10 ਪੈਸੇ ਮਹਿੰਗਾ ਹੋਇਆ ਹੈ ਅਤੇ ਇਹ 70.86 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਚੇਨਈ 'ਚ ਡੀਜ਼ਲ 11 ਪੈਸੇ ਦੀ ਵਾਧੇ ਦੇ ਬਾਅਦ 71.49 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ
ਅੱਜ ਪੰਜਾਬ ਦੀ ਗੱਲ ਕਰੀਏ ਤਾਂ ਇਥੇ ਪੈਟਰੋਲ ਦੀ ਕੀਮਤ 72.21 ਅਤੇ ਡੀਜ਼ਲ 66.58 ਹੋ ਗਈ ਹੈ। ਲੁਧਿਆਣਾ 'ਚ 72.64 ਅਤੇ 66.97, ਅੰਮ੍ਰਿਤਸਰ 'ਚ 72.80 ਅਤੇ 67.13, ਪਟਿਆਲਾ 'ਚ 72.58 ਅਤੇ 66.92, ਚੰਡੀਗੜ੍ਹ 'ਚ 68.31 ਅਤੇ 64.43 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।