ਰੱਖੜੀ ਵਾਲੇ ਦਿਨ ਮਹਿੰਗੇ ਹੋਏ ਪੈਟਰੋਲ-ਡੀਜ਼ਲ...ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਨਵੇਂ ਰੇਟ

Monday, Aug 19, 2024 - 11:19 AM (IST)

ਰੱਖੜੀ ਵਾਲੇ ਦਿਨ ਮਹਿੰਗੇ ਹੋਏ ਪੈਟਰੋਲ-ਡੀਜ਼ਲ...ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਨਵੇਂ ਰੇਟ

ਨਵੀਂ ਦਿੱਲੀ — ਜੇਕਰ ਤੁਸੀਂ ਰੱਖੜੀ ਦੇ ਮੌਕੇ 'ਤੇ ਘਰ ਤੋਂ ਬਾਹਰ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ ਉਸ ਤੋਂ ਪਹਿਲਾਂ ਆਪਣੀ ਕਾਰ ਦੀ ਟੈਂਕੀ ਭਰ ਲਓ। ਦਰਅਸਲ ਅੱਜ ਕਈ ਸ਼ਹਿਰਾਂ 'ਚ ਤੇਲ ਦੀਆਂ ਕੀਮਤਾਂ 'ਚ ਬਦਲਾਅ ਦੇਖਣ ਨੂੰ ਮਿਲਿਆ ਹੈ। ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਵਧ ਕੇ 80 ਡਾਲਰ ਪ੍ਰਤੀ ਬੈਰਲ ਦੇ ਕਰੀਬ ਪਹੁੰਚ ਗਈਆਂ ਹਨ।

ਸਰਕਾਰੀ ਤੇਲ ਕੰਪਨੀਆਂ ਮੁਤਾਬਕ ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ਜ਼ਿਲ੍ਹੇ 'ਚ ਪੈਟਰੋਲ 9 ਪੈਸੇ ਮਹਿੰਗਾ ਹੋ ਗਿਆ ਹੈ ਅਤੇ 94.75 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ, ਜਦਕਿ ਡੀਜ਼ਲ 10 ਪੈਸੇ ਵਧ ਕੇ 87.86 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਗਾਜ਼ੀਆਬਾਦ ਵਿੱਚ ਪੈਟਰੋਲ 26 ਪੈਸੇ ਮਹਿੰਗਾ ਹੋ ਕੇ 94.65 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ, ਜਦੋਂ ਕਿ ਡੀਜ਼ਲ 30 ਪੈਸੇ ਮਹਿੰਗਾ ਹੋ ਕੇ 87.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿੱਚ ਪੈਟਰੋਲ 31 ਪੈਸੇ ਮਹਿੰਗਾ ਹੋ ਕੇ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 29 ਪੈਸੇ ਮਹਿੰਗਾ ਹੋ ਕੇ 90.36 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਕੱਚੇ ਤੇਲ ਦੀਆਂ ਕੀਮਤਾਂ 'ਚ ਵੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਬ੍ਰੈਂਟ ਕਰੂਡ ਦੀ ਕੀਮਤ ਵਧ ਕੇ 79.50 ਡਾਲਰ ਪ੍ਰਤੀ ਬੈਰਲ ਹੋ ਗਈ ਹੈ, ਜਦਕਿ ਡਬਲਯੂ.ਟੀ.ਆਈ. ਦੀ ਦਰ 76.49 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਈ ਹੈ।

ਦੇਸ਼ ਦੇ ਚਾਰ ਪ੍ਰਮੁੱਖ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਪ੍ਰਕਾਰ ਹਨ:

ਸਥਾਨ                       ਪੈਟਰੋਲ ਕੀਮਤ                   ਡੀਜ਼ਲ ਕੀਮਤ
                               ਰੁਪਇਆ ਵਿਚ                   ਰੁਪਇਆ ਵਿਚ

ਦਿੱਲੀ                            96.65                             89.82 
ਮੁੰਬਈ                          106.31                            94.27 
ਚੇਨਈ                         102.63                             94.24
ਕੋਲਕਾਤਾ                     106.03                             92.76 
ਗੌਤਮ ਬੁੱਧ ਨਗਰ             94.75                             87.86 
ਗਾਜ਼ੀਆਬਾਦ                  94.65                             87.75
ਜੈਪੁਰ                          104.88                             90.36 

ਜ਼ਿਕਰਯੋਗ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਜਾਰੀ ਕੀਤੀਆਂ ਜਾਂਦੀਆਂ ਹਨ। ਇਹ ਕੀਮਤਾਂ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਟੈਕਸ ਜੋੜ ਕੇ ਹੀ ਖਪਤਕਾਰਾਂ ਤੱਕ ਪਹੁੰਚਦੀਆਂ ਹਨ, ਜਿਸ ਕਾਰਨ ਇਨ੍ਹਾਂ ਦੀਆਂ ਕੀਮਤਾਂ ਅਸਲ ਕੀਮਤ ਤੋਂ ਲਗਭਗ ਦੁੱਗਣੀਆਂ ਹੋ ਜਾਂਦੀਆਂ ਹਨ।

SMS ਰਾਹੀਂ ਵੀ ਪਤਾ ਲਗਾ ਸਕਦੇ ਹੋ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਬਾਰੇ ਜਾਣਕਾਰੀ ਲੈ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣੇ ਸ਼ਹਿਰ ਦਾ ਕੋਡ ਟਾਈਪ ਕਰਕੇ ਕੀਮਤ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣੇ ਸ਼ਹਿਰ ਦਾ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣੇ ਸ਼ਹਿਰ ਦਾ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਬਾਰੇ ਜਾਣਕਾਰੀ ਲੈ ਸਕਦੇ ਹਨ।
 


author

Harinder Kaur

Content Editor

Related News