ਅਸਮਾਨੀ ਚੜ੍ਹੇ ਸਬਜ਼ੀਆਂ ਦੇ ਭਾਅ, ਟਮਾਟਰ ਨੇ ਵਿਗਾੜਿਆ ਘਰੇਲੂ ਔਰਤਾਂ ਦਾ ਬਜਟ
Saturday, Oct 05, 2024 - 12:05 PM (IST)
ਹਰਿਆਣਾ ਡੈਸਕ : ਹਰਿਆਣਾ 'ਚ ਪੈ ਰਹੀ ਕਹਿਰ ਦੀ ਗਰਮੀ ਤੋਂ ਬਾਅਦ ਮੀਂਹ ਨੇ ਲੋਕਾਂ ਨੂੰ ਰਾਹਤ ਦਿੱਤੀ ਸੀ ਪਰ ਹੁਣ ਮੀਂਹ ਤੋਂ ਬਾਅਦ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਅਜਿਹਾ ਇਸ ਲਈ ਕਿਉਂਕਿ ਸਬਜ਼ੀਆਂ ਦੇ ਭਾਅ ਅਚਾਨਕ ਵਧ ਗਏ ਹਨ। ਇੱਕ ਹਫ਼ਤਾ ਪਹਿਲਾਂ ਜਿਥੇ ਟਮਾਟਰ 20 ਰੁਪਏ ਕਿਲੋ ਵਿਕ ਰਿਹਾ ਸੀ, ਹੁਣ ਉਹੀ ਟਮਾਟਰ ਦੀ ਕੀਮਤ 80-90 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਇੰਨਾ ਹੀ ਨਹੀਂ ਪਿਆਜ਼, ਆਲੂ, ਭਿੰਡੀ, ਗੋਭੀ ਅਤੇ ਹੋਰ ਸਬਜ਼ੀਆਂ ਦੇ ਭਾਅ ਵਿਚ ਵੀ 50 ਫ਼ੀਸਦੀ ਤੱਕ ਦਾ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ - ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਫ੍ਰੀ ਰਾਸ਼ਨ ਨਾਲ ਮਿਲਣਗੀਆਂ ਇਹ 8 ਵੱਡੀਆਂ ਸਹੂਲਤਾਂ
ਹਰਿਆਣਾ 'ਚ ਟਮਾਟਰ ਦੀਆਂ ਕੀਮਤਾਂ 'ਚ ਤੇਜ਼ੀ ਆਈ ਹੈ। ਹੋਰ ਸੂਬਿਆਂ 'ਚ ਪਏ ਜ਼ਿਆਦਾ ਮੀਂਹ ਕਾਰਨ ਸਬਜ਼ੀਆਂ ਦੀ ਸਪਲਾਈ ਪ੍ਰਭਾਵਿਤ ਹੋਈ ਹੈ। ਹਿਮਾਚਲ, ਰਾਜਸਥਾਨ ਅਤੇ ਮਹਾਰਾਸ਼ਟਰ ਤੋਂ ਆਉਣ ਵਾਲੀਆਂ ਸਬਜ਼ੀਆਂ ਮਹਿੰਗੀਆਂ ਹੋ ਗਈਆਂ ਹਨ। ਪਿਛਲੇ ਪੰਦਰਵਾੜੇ ਤੋਂ ਸਬਜ਼ੀਆਂ ਦੇ ਭਾਅ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਸਬਜ਼ੀਆਂ ਮਹਿੰਗੀਆਂ ਹੋਣ ਕਾਰਨ ਘਰੇਲੂ ਔਰਤਾਂ ਦਾ ਰਸੋਈ ਦਾ ਬਜਟ ਵਿਗੜ ਗਿਆ ਹੈ।
ਇਹ ਵੀ ਪੜ੍ਹੋ - '150000 ਰੁਪਏ ਦੇ ਫਿਰ ਕਰਾਂਗਾ ਪਿਓ ਦਾ ਅੰਤਿਮ ਸੰਸਕਾਰ', ਇਕੌਲਤੇ ਪੁੱਤ ਨੇ ਮਾਂ ਅੱਗੇ ਰੱਖੀ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8