ਪਟਾਕੇ ਬਣਾਉਣ ਵਾਲੀ ਇਕਾਈ ''ਚ ਧਮਾਕਾ, 4 ਮਜ਼ਦੂਰਾਂ ਦੀ ਮੌਤ

Saturday, Jun 29, 2024 - 01:09 PM (IST)

ਪਟਾਕੇ ਬਣਾਉਣ ਵਾਲੀ ਇਕਾਈ ''ਚ ਧਮਾਕਾ, 4 ਮਜ਼ਦੂਰਾਂ ਦੀ ਮੌਤ

ਵਿਰੁਧੁਨਗਰ- ਤਾਮਿਲਨਾਡੂ ਦੇ ਵਿਰੁਧੁਨਗਰ ਨੇੜੇ ਸ਼ਨੀਵਾਰ ਨੂੰ ਪਟਾਕੇ ਬਣਾਉਣ ਵਾਲੀ ਨਿਰਮਾਣ ਇਕਾਈ 'ਚ ਧਮਾਕੇ 'ਚ 4 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਧਮਾਕੇ ਅਤੇ ਅੱਗ ਲੱਗਣ ਦਾ ਕਾਰਨ ਪਟਾਕੇ ਬਣਾਉਣ ਵਿਚ ਰਸਾਇਣਕ ਪਦਾਰਥਾਂ ਦੀ ਗਲਤ ਵਰਤੋਂ ਦੱਸਿਆ ਜਾਂਦਾ ਹੈ। ਅਧਿਕਾਰੀ ਨੇ ਦੱਸਿਆ ਕਿ ਯੂਨਿਟ ਦੇ ਨੇੜੇ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿਚ ਪਟਾਕੇ ਬਣਾਉਣ ਵਾਲੀ ਇਕਾਈ ਦੀ ਇਮਾਰਤ ਨੂੰ ਵੀ ਨੁਕਸਾਨ ਪੁੱਜਾ ਹੈ।


author

Tanu

Content Editor

Related News