ਨਾਗਪੁਰ ''ਚ ਇੱਟਾਂ ਦੇ ਭੱਠੇ ''ਚ ਹੋਇਆ ਜ਼ਬਰਦਸਤ ਧਮਾਕਾ, 1 ਵਿਅਕਤੀ ਦੀ ਮੌਤ
Tuesday, Aug 06, 2024 - 10:30 AM (IST)

ਨਾਗਪੁਰ (ਭਾਸ਼ਾ) - ਮਹਾਰਾਸ਼ਟਰ ਦੇ ਨਾਗਪੁਰ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਇਕ ਇੱਟਾਂ ਦੇ ਭੱਠੇ 'ਚ ਬਾਇਲਰ ਫਟਣ ਧਮਾਕਾ ਹੋ ਗਿਆ। ਇਸ ਧਮਾਰੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 9 ਹੋਰ ਜ਼ਖ਼ਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਇਹ ਘਟਨਾ ਮੌਦਾ ਤਾਲੁਕ ਵਿੱਚ ਸਥਿਤ ਇੱਕ ਇੱਟਾਂ ਦੇ ਭੱਠੇ ਵਿੱਚ ਵਾਪਰੀ ਹੈ। ਇਸ ਮਾਮਲੇ ਦੇ ਸਬੰਧ ਵਿਚ ਇੱਕ ਸੀਨੀਅਰ ਅਧਿਕਾਰੀ ਨੇ ਪੀਟੀਆਈ ਨੂੰ ਦੱਸਿਆ ਕਿ ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਨੌਂ ਹੋਰ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਇਲਾਜ ਦੇ ਲਈ ਹਸਪਤਾਲ ਲਿਜਾਇਆ ਗਿਆ ਹੈ ਅਤੇ ਸਾਰਿਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8