ਜੰਮੂ-ਕਸ਼ਮੀਰ: ਊਧਮਪੁਰ ਵਿਖੇ ਪਾਰਕਿੰਗ ''ਚ ਖੜ੍ਹੀ ਬੱਸ ਵਿੱਚ ਧਮਾਕਾ, 2 ਜ਼ਖ਼ਮੀ

Thursday, Sep 29, 2022 - 12:46 AM (IST)

ਜੰਮੂ-ਕਸ਼ਮੀਰ: ਊਧਮਪੁਰ ਵਿਖੇ ਪਾਰਕਿੰਗ ''ਚ ਖੜ੍ਹੀ ਬੱਸ ਵਿੱਚ ਧਮਾਕਾ, 2 ਜ਼ਖ਼ਮੀ

ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਦੇ ਊਧਮਪੁਰ 'ਚ ਰਾਤ ਕਰੀਬ 10.30 ਵਜੇ ਇਕ ਖਾਲੀ ਬੱਸ ਵਿਚ ਧਮਾਕਾ ਹੋਇਆ, ਜਿਸ ਕਾਰਨ 2 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਬੱਸ ਖਾਲੀ ਸੀ, ਜੋ ਪੈਟਰੋਲ ਪੰਪ ਨੇੜੇ ਖੜ੍ਹੀ ਸੀ। ਦੱਸਿਆ ਜਾ ਰਿਹਾ ਹੈ ਕਿ ਬੱਸ ਇੱਥੇ ਰੋਜ਼ਾਨਾ ਪਾਰਕ ਕੀਤੀ ਜਾਂਦੀ ਹੈ। ਪੁਲਸ ਅਤੇ ਹੋਰ ਏਜੰਸੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਧਮਾਕੇ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਧਮਾਕੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ।

ਇਹ ਵੀ ਪੜ੍ਹੋ : ਮੰਤਰੀ ਮੰਡਲ ਦਾ ਫ਼ੈਸਲਾ: ਕੇਂਦਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ DA, DR ਦੀ ਵਾਧੂ ਕਿਸ਼ਤ ਕੀਤੀ ਜਾਵੇਗੀ ਜਾਰੀ

ਇਹ ਵੀ ਪੜ੍ਹੋ : ਮੁਸਲਿਮ ਕਲਾਕਾਰਾਂ ਵੱਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਕੀਤੀ ਬੇਅਦਬੀ 'ਤੇ ਪਾਕਿਸਤਾਨੀ ਸਿੱਖਾਂ ਨੇ ਜਤਾਇਆ ਇਤਰਾਜ਼

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

 


author

Mukesh

Content Editor

Related News