ਕੈਮੀਕਲ ਫੈਕਟਰੀ ''ਚ ਜ਼ੋਰਦਾਰ ਧਮਾਕਾ, 1 ਮਜ਼ਦੂਰ ਦੀ ਮੌਤ, ਚਾਰ ਜ਼ਖ਼ਮੀ
Friday, Sep 19, 2025 - 11:16 AM (IST)

ਪਾਲਘਰ : ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਜ਼ਬਰਦਸਤ ਧਮਾਕਾ ਹੋਇਆ, ਜਿਸ ਦੌਰਾਨ ਇੱਕ ਮਜ਼ਦੂਰ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਸ਼ੁੱਕਰਵਾਰ ਨੂੰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਧਮਾਕਾ ਵੀਰਵਾਰ ਸ਼ਾਮ 7:30 ਵਜੇ ਦੇ ਕਰੀਬ ਲਿੰਬਣੀ ਸਾਲਟ ਇੰਡਸਟਰੀਜ਼ ਵਿੱਚ ਹੋਇਆ ਹੈ। ਪਾਲਘਰ ਜ਼ਿਲ੍ਹਾ ਆਫ਼ਤ ਪ੍ਰਬੰਧਨ ਸੈੱਲ ਦੇ ਮੁਖੀ ਵਿਵੇਕਾਨੰਦ ਕਦਮ ਨੇ ਕਿਹਾ ਕਿ ਜਦੋਂ ਧਾਤ ਅਤੇ ਐਸਿਡ ਨੂੰ ਮਿਲਾਇਆ ਜਾ ਰਿਹਾ ਸੀ, ਉਸ ਸਮੇਂ ਪੰਜ ਮਜ਼ਦੂਰ ਮੌਕੇ 'ਤੇ ਮੌਜੂਦ ਸਨ। ਇਸ ਦੌਰਾਨ ਜ਼ੋਰਦਾਰ ਧਮਾਕਾ ਹੋਇਆ।
ਇਹ ਵੀ ਪੜ੍ਹੋ : SSP ਦਾ ਸ਼ਰਮਨਾਕ ਕਾਰਾ: ਟਰੱਕ ਡਰਾਈਵਰ ਨੂੰ ਥੱਪੜ ਮਾਰ ਉਤਾਰੀ ਪੱਗ, ਵੀਡੀਓ ਵਾਇਰਲ
ਉਨ੍ਹਾਂ ਕਿਹਾ ਕਿ ਇਸ ਘਟਨਾ ਕਾਰਨ ਇੱਕ ਮਜ਼ਦੂਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਰੂਪ ਵਿੱਚ ਸੜ ਗਏ ਅਤੇ ਉਨ੍ਹਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਅਧਿਕਾਰੀ ਨੇ ਦੱਸਿਆ ਕਿ ਘਟਨਾ ਸਥਾਨ ਤੋਂ ਥੋੜ੍ਹੀ ਦੂਰੀ 'ਤੇ ਮੌਜੂਦ ਦੋ ਹੋਰ ਮਜ਼ਦੂਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਐਮਰਜੈਂਸੀ ਟੀਮਾਂ, ਜਿਨ੍ਹਾਂ ਵਿੱਚ ਅੱਗ ਬੁਝਾਊ ਅਤੇ ਆਫ਼ਤ ਪ੍ਰਬੰਧਨ ਕਰਮਚਾਰੀ ਸ਼ਾਮਲ ਹਨ, ਤੁਰੰਤ ਮੌਕੇ 'ਤੇ ਪਹੁੰਚੀ ਗਈਆਂ ਸਨ, ਜਿਹਨਾਂ ਨੇ ਸਥਿਤੀ ਨੂੰ ਕਾਬੂ ਵਿੱਚ ਕਰ ਲਿਆ। ਅਧਿਕਾਰੀ ਨੇ ਕਿਹਾ ਕਿ ਸਥਾਨਕ ਪੁਲਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : SBI ਬੈਂਕ ਵਿੱਚ ਡਾਕਾ, ਲੈ ਗਏ 1 ਕਰੋੜ ਕੈਸ਼, 20 ਕਿਲੋ ਸੋਨਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।