ਪਟਾਕਾ ਫੈਕਟਰੀ ''ਚ ਧਮਾਕਾ, ਦੋ ਮਜ਼ਦੂਰਾਂ ਦੀ ਮੌਤ, CM ਨੇ 3-3 ਲੱਖ ਰੁਪਏ ਦੇਣ ਦਾ ਕੀਤਾ ਐਲਾਨ

Wednesday, Aug 14, 2024 - 05:47 PM (IST)

ਵਿਰੁਧੁਨਗਰ/ਚੇਨਈ (ਭਾਸ਼ਾ) - ਤਾਮਿਲਨਾਡੂ ਦੇ ਵਿਰੂਧੁਨਗਰ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਪਟਾਕਾ ਫੈਕਟਰੀ ਵਿੱਚ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ, ਜਿਸ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ। ਇਸ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 3-3 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਪੁਲਸ ਮੁਤਾਬਕ ਇਸ ਧਮਾਕੇ 'ਚ ਜਾਨ ਗਵਾਉਣ ਵਾਲੇ ਮਜ਼ਦੂਰਾਂ ਦੀ ਪਛਾਣ ਜੀ ਪੁੱਲਕੁਟੀ (65) ਅਤੇ ਜੇ ਕਾਰਤਿਕ ਈਸਵਰਨ (35) ਵਜੋਂ ਹੋਈ ਹੈ। ਇਸ ਘਟਨਾ ਵਿੱਚ ਐੱਸ ਬੋਸ (35) ਅਤੇ ਪੀ ਮਨਿਕੰਦਨ ਨਾਮ ਦੇ ਦੋ ਕਰਮਚਾਰੀ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਸਿਵਾਕਾਸੀ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ - ਵਿਨੇਸ਼ ਫੋਗਾਟ 'ਤੇ ਹੋਈ ਪੈਸਿਆਂ ਦੀ ਬਰਸਾਤ, ਹੁਣ 11 ਲੱਖ ਰੁਪਏ ਨਕਦ ਤੇ 2 ਏਕੜ ਜ਼ਮੀਨ ਦੇਣ ਦਾ ਐਲਾਨ

ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਸਟਾਲਿਨ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਇੱਕ ਸਰਕਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਮ੍ਰਿਤਕਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦੇ ਹੁਕਮ ਦਿੱਤੇ ਹਨ। ਇਹ ਵਿੱਤੀ ਸਹਾਇਤਾ ਮੁੱਖ ਮੰਤਰੀ ਜਨ ਰਾਹਤ ਫੰਡ ਵਿੱਚੋਂ ਦਿੱਤੀ ਜਾਵੇਗੀ। ਇਹ ਘਟਨਾ ਵਿਰੂਧੁਨਗਰ ਜ਼ਿਲ੍ਹੇ ਦੇ ਸ਼੍ਰੀਵਿਲੀਪੁਥੁਰ ਤਾਲੁਕ ਦੇ ਮੱਲੀ ਉਤਕਦਾਈ ਮਾਇਆਥੇਵਨਪੱਟੀ ਪਿੰਡ 'ਚ ਇਕ ਪਟਾਕਾ ਫੈਕਟਰੀ 'ਚ ਵਾਪਰੀ।

ਇਹ ਵੀ ਪੜ੍ਹੋ - ਮਨੂ ਭਾਕਰ ਤੇ ਨੀਰਜ ਚੋਪੜਾ ਦਾ ਕੀ ਹੋਵੇਗਾ ਵਿਆਹ? ਪਿਤਾ ਰਾਮ ਕਿਸ਼ਨ ਦਾ ਆਇਆ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News