ਗੁਜਰਾਤ : ਵੜੋਦਰਾ ਨੇੜੇ ਆਕਸੀਜਨ ਪਲਾਂਟ 'ਚ ਧਮਾਕਾ, 5 ਦੀ ਮੌਤ
Saturday, Jan 11, 2020 - 01:31 PM (IST)

ਵੜੋਦਰਾ— ਗੁਜਰਾਤ ਦੇ ਵੜੋਦਰਾ 'ਚ ਭਿਆਨਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਵੜੋਦਰਾ ਨੇੜੇ ਇਕ ਆਕਸੀਜਨ ਪਲਾਂਟ 'ਚ ਧਮਾਕੇ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਹਾਦਸੇ ਮਗਰੋਂ ਜ਼ਖਮੀਆਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਥਾਂ ਧਮਾਕਾ ਹੋਇਆ ਹੈ, ਉਹ ਏਮਜ਼ ਆਕਸੀਜਨ ਕੰਪਨੀ ਹੈ।
ਹਾਦਸੇ ਮਗਰੋਂ ਰਾਹਤ ਅਤੇ ਬਚਾਅ ਕੰਮ ਲਈ ਪੁਲਸ ਅਤੇ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚ ਗਈ ਹੈ। ਕੰਪਨੀ ਵਲੋਂ ਇਸ ਘਟਨਾ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ। ਗੰਭੀਰ ਰੂਪ ਨਾਲ ਜ਼ਖਮੀਆਂ ਨੂੰ ਵੜੋਦਰਾ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।