ਸੜਕ ਕਿਨਾਰੇ ਖੜ੍ਹੀਆਂ 2 ਸਕੂਟੀਆਂ ''ਚ ਜ਼ਬਰਦਸਤ ਧਮਾਕਾ, ਬੁਰੀ ਤਰ੍ਹਾਂ ਝੁਲਸੇ 8 ਲੋਕ
Wednesday, Oct 08, 2025 - 09:26 PM (IST)

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਕਾਨਪੁਰ ਦੇ ਮੈਸਟਨ ਰੋਡ 'ਤੇ ਬੁੱਧਵਾਰ ਨੂੰ ਇਕ ਜ਼ਬਰਦਸਤ ਧਮਾਕਾ ਹੋਣ ਕਾਰਨ ਹਫੜਾ-ਦਫੜੀ ਮਚ ਗਈ। ਜਾਣਕਾਰੀ ਮੁਤਾਬਕ, ਸੜਕ ਕਿਨਾਰੇ ਖੜ੍ਹੀਆਂ ਦੋ ਸਕੂਟੀਆਂ 'ਚ ਅਚਾਨਕ ਧਮਾਕਾ ਹੋਇਆ, ਜਿਸ ਵਿਚ 8 ਤੋਂ ਵੱਧ ਲੋਕ ਜ਼ਖ਼ਮੀ ਹੋਏ ਗਏ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਥੇ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਅਧਿਕਾਰੀ ਅਤੇ ਫੌਰੈਂਸਿਕ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਧਮਾਕੇ ਦੇ ਸਹੀ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗਾ। ਇਸ ਘਟਨਾ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਭੀੜ ਵਾਲਾ ਇਲਾਕਾ ਹੈ ਅਤੇ ਦੀਵਾਲੀ ਤੋਂ ਪਹਿਲਾਂ ਇਥੇ ਪਟਾਕਿਆਂ ਦਾ ਨਾਜਾਇਜ਼ ਭੰਡਾਰ ਕੀਤੇ ਜਾਣ ਦੀਆਂ ਚਰਚਾਵਾਂ ਰਹਿੰਦੀਆਂ ਹਨ, ਇਸ ਲਈ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਧਮਾਕਾ ਇਨ੍ਹਾਂ ਹੀ ਪਟਾਕਿਆਂ ਕਾਰਨ ਹੋਇਆ ਹੋਵੇਗਾ।
ਧਮਾਕਾ ਇੰਨਾ ਜ਼ਬਰਦਸਤ ਸੀ ਕਿ ਨੇੜੇ ਸਥਿਤ ਮਰਕਜ ਮਸੱਜ਼ਿਦ ਦੀਆਂ ਕੰਧਾਂ 'ਚ ਤਰੇੜਾਂ ਆ ਗਈਆਂ। ਹਾਲਾਂਕਿ, ਪੁਲਸ ਦਾ ਕਹਿਣਾ ਹੈ ਕਿ ਧਮਾਕਾ ਸੜਕ ਕਿਨਾਰੇ ਖੜ੍ਹੀ ਇਕ ਸਕੂਟੀ 'ਚ ਹੋਇਆ। ਉਥੇ ਹੀ ਹੁਣ ਤਕ ਹਸਪਤਾਲ 'ਚ 8 ਤੋਂ ਵੱਧ ਲੋਕਾਂ ਨੂੰ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ 'ਚੋਂ 4 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਸ ਸਕੂਟੀ ਮਾਲਕਾਂ ਦੀ ਭਾਲ ਕਰ ਰਹੀ ਹੈ।