ਵੱਡੀ ਖ਼ਬਰ ; ਫੈਕਟਰੀ 'ਚ ਹੋ ਗਿਆ ਜ਼ਬਰਦਸਤ ਧਮਾਕਾ ! ਕਈ ਲੋਕਾਂ ਦੀ ਗਈ ਜਾਨ
Sunday, Mar 01, 2026 - 11:35 AM (IST)
ਨਾਗਪੁਰ- ਮਹਾਰਾਸ਼ਟਰ 'ਚ ਨਾਗਪੁਰ ਜ਼ਿਲ੍ਹੇ ਦੇ ਕਟੋਲ 'ਚ ਐਤਵਾਰ ਨੂੰ ਇਕ ਵਿਸਫੋਟਕ ਫੈਕਟਰੀ 'ਚ ਹੋਏ ਭਿਆਨਕ ਧਮਾਕੇ 'ਚ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਇਹ ਘਟਨਾ ਵਿਸਫੋਟਕ ਸਮੱਗਰੀ ਬਣਾਉਣ ਵਾਲੀ ਫੈਕਟਰੀ ਸੀ ਅਤੇ ਪੀੜਤਾਂ 'ਚ ਜ਼ਿਆਦਾਤਰ ਔਰਤ ਹਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਨਾਗਪੁਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਰਾਹਤ ਤੇ ਬਚਾਅ ਮੁਹਿੰਮ ਸ਼ੁਰੂ ਕਰ ਦਿੱਤੀ। ਪੁਲਸ ਇੰਸਪੈਕਟਰ ਜਨਰਲ ਸੰਦੀਪ ਪਾਟਿਲ ਨੇ ਕਿਹਾ ਕਿ ਬਚਾਅ ਆਪਰੇਸ਼ਨ ਜਾਰੀ ਹੈ ਅਤੇ ਮਾਹਿਰ ਮੌਕੇ 'ਤੇ ਹਨ।
ਇਸ ਘਟਨਾ 'ਚ ਕੁੱਲ ਕਿੰਨੇ ਲੋਕ ਮਾਰੇ ਗਏ ਹਨ, ਉਨ੍ਹਾਂ ਦੀ ਸਹੀ ਗਿਣਤੀ ਦੀ ਅਜੇ ਤੱਕ ਪੁਸ਼ਟੀ ਨਹੀਂ ਹੋ ਸਕੀ ਹੈ। ਮੌਕੇ 'ਤੇ ਮੌਜੂਦ ਪੁਲਸ ਸੁਪਰਡੈਂਟ ਨੇ ਕਿਹਾ ਕਿ ਸੀਨੀਅਰ ਅਧਿਕਾਰੀਆਂ ਦੇ ਅਧੀਨ ਜਾਂ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ,''ਅਸੀਂ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਤਕਨੀਕੀ ਅਤੇ ਵਿਗਿਆਨੀ ਜਾਂਚ ਯਕੀਨੀ ਕਰ ਰਹੇ ਹਾਂ ਅਤੇ ਪੂਰੇ ਆਪਰੇਸ਼ਨ ਦੀ ਨਿਗਰਾਨੀ ਕਰ ਰਹੇ ਹਾਂ।'' ਇਹ ਘਟਨਾ ਇੰਨਈ ਭਿਆਨਕ ਸੀ ਕਿ ਇਸ ਦੀ ਆਵਾਜ਼ ਕਈ ਕਿਲੋਮੀਟਰ ਦੂਰ ਤੱਕ ਸੁਣੀ ਗਈ। ਕਟੋਲ ਤੋਂ ਵਿਧਾਇਕ ਚਰਨ ਸਿੰਘ ਠਾਕੁਰ ਮੌਕੇ 'ਤੇ ਪਹੁੰਚ ਗਏ ਹਨ। ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 17 ਲੋਕਾਂ ਦੀ ਮੌਤ 'ਤੇ ਸੋਗ ਜ਼ਾਹਰ ਕੀਤਾ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2-2 ਲੱਖ ਰੁਪਏ ਤੇ ਹਰੇਕ ਜ਼ਖ਼ਮੀ ਨੂੰ 50 ਹਜ਼ਾਰ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
