ਜੰਮੂ ਕਸ਼ਮੀਰ : ਪੁੰਛ ''ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਵਿਸਫ਼ੋਟਕ ਸਮੱਗਰੀ ਬਰਾਮਦ

02/10/2023 1:36:30 PM

ਪੁੰਛ (ਭਾਸ਼ਾ)- ਜੰਮੂ ਕਸ਼ਮੀਰ 'ਚ ਪੁੰਛ ਜ਼ਿਲ੍ਹੇ ਦੇ ਮੇਂਢਰ ਸੈਕਟਰ 'ਚ ਸੁਰੱਖਿਆ ਫ਼ੋਰਸਾਂ ਨੇ ਵੀਰਵਾਰ ਨੂੰ ਅੱਤਵਾਦੀ ਟਿਕਾਣੇ ਦਾ ਪਰਦਾਫਾਸ ਕਰ ਕੇ ਹਥਿਆਰ ਅਤੇ ਗੋਲਾ-ਬਾਰੂਦ ਦਾ ਜ਼ਖ਼ੀਰਾ ਬਰਾਮਦ ਕੀਤਾ। ਪੁਲਸ ਸੂਤਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਅਤੇ ਫ਼ੌਜ ਦੀ ਸਾਂਝੀ ਫ਼ੋਰਸ ਨੇ ਨਾਕਾ ਮੰਜਰੀ ਪਿੰਡ 'ਚ ਮੁਹਿੰਮ ਦੌਰਾਨ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ।

ਸੁਰੱਖਿਆ ਫ਼ੋਰਸਾਂ ਨੇ ਮੌਕੇ ਤੋਂ ਚਾਰ ਏ.ਕੇ. ਰਾਈਫ਼ਲ ਮੈਗਜ਼ੀਨ, ਗੋਲੀਆਂ, 2 ਗ੍ਰਨੇਡ, ਵਿਸਫ਼ੋਟਕ ਸਮੱਗਰੀ, ਦੂਰਬੀਨ ਅਤੇ ਹੋਰ ਯੁੱਧ ਸਮੱਗਰੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha