ਵਿਦੇਸ਼ ਮੰਤਰੀ ਜੈਸ਼ੰਕਰ 2 ਦਿਨਾਂ ਲਈ ਐਤਵਾਰ ਨੂੰ ਜਾਣਗੇ ਰੂਸ
Saturday, Aug 22, 2026 - 02:49 PM (IST)
ਨਵੀਂ ਦਿੱਲੀ (ਏਜੰਸੀ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੋ-ਪੱਖੀ ਵਪਾਰ ਅਤੇ ਨਿਵੇਸ਼ ਸੰਬੰਧਾਂ ਸਮੇਤ ਵੱਖ-ਵੱਖ ਮੁੱਦਿਆਂ 'ਤੇ ਰੂਸੀ ਨੇਤਾਵਾਂ ਨਾਲ ਗੱਲਬਾਤ ਲਈ ਐਤਵਾਰ ਨੂੰ 2 ਦਿਨਾਂ ਲਈ ਮਾਸਕਸੋ ਦੀ ਯਾਤਰਾ 'ਤੇ ਜਾਣਗੇ। ਵਿਦੇਸ਼ ਮੰਤਰੀ ਜੈਸ਼ੰਕਰ, ਰੂਸ ਦੇ ਪਹਿਲੇ ਉੱਪ ਪ੍ਰਧਾਨ ਮੰਤਰੀ ਡੇਨਿਸ ਮੰਤੁਰੋਵ ਨਾਲ ਮਿਲ ਕੇ ਵਪਾਰ, ਆਰਥਿਕ, ਵਿਗਿਆਨੀ, ਤਕਨੀਕੀ ਅਤੇ ਸੱਭਿਆਚਰਕ ਸਹਿਯੋਗ 'ਤੇ ਭਾਰਤ-ਰੂਸ ਅੰਤਰ-ਸਰਕਾਰੀ ਕਮਿਸ਼ਨ ਦੀ ਬੈਠਕ ਦੀ ਸਹਿ-ਪ੍ਰਧਾਨਗੀ ਕਰਨਗੇ।
ਇਕ ਅਧਿਕਾਰਤ ਬਿਆਨ ਦੇ ਅਨੁਸਾਰ, ਵਿਦੇਸ਼ ਮੰਤਰੀ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨਾਲ ਵੀ ਮੁਲਾਕਾਤ ਕਰਨਗੇ ਅਤੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
