ਜਬਰੀ ਵਸੂਲੀ ਦਾ ਮਾਮਲਾ : TMC ਨੇਤਾ ਸਬਿਆਸਾਚੀ ਦੱਤਾ ਗ੍ਰਿਫ਼ਤਾਰ, ਭੀੜ ਨੇ ਸੁੱਟੇ ਆਂਡੇ-ਟਮਾਟਰ
Wednesday, Jun 10, 2026 - 10:18 AM (IST)
ਕੋਲਕਾਤਾ- ਤ੍ਰਿਣਮੂਲ ਕਾਂਗਰਸ ਦੇ ਨੇਤਾ ਸਬਿਆਸਾਚੀ ਦੱਤਾ ਨੂੰ ਜਬਰੀ ਵਸੂਲੀ ਅਤੇ ਅਪਰਾਧਿਕ ਧਮਕੀ ਦੇਣ ਦੇ ਦੋਸ਼ ਹੇਠ ਮੰਗਲਵਾਰ ਤੜਕੇ ਪੱਛਮੀ ਬੰਗਾਲ ਦੇ ਉੱਤਰ 24 ਪਰਗਨਾ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਬਿਧਾਨਨਗਰ ਨਗਰ ਨਿਗਮ ਦੇ ਸਾਬਕਾ ਪ੍ਰਧਾਨ ਦੱਤਾ ਨੂੰ ਰਾਏਗਾਛੀ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ। ਅਧਿਕਾਰੀ ਅਨੁਸਾਰ, ਇਕ ਕਾਰੋਬਾਰੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਐੱਫ. ਆਈ. ਆਰ. ਦਰਜ ਕੀਤੀ ਸੀ। ਸ਼ਿਕਾਇਤ ’ਚ ਦੋਸ਼ ਲਾਇਆ ਗਿਆ ਸੀ ਕਿ ਦੱਤਾ ਜਬਰੀ ਵਸੂਲੀ ਦੀਆਂ ਸਰਗਰਮੀਆਂ ’ਚ ਸ਼ਾਮਲ ਸੀ ਅਤੇ ਉਨ੍ਹਾਂ ਨੇ 2018 ’ਚ ਸ਼ਿਕਾਇਤਕਰਤਾ ਤੋਂ ਇਕ ਕਰੋੜ ਰੁਪਏ ਤੋਂ ਵੱਧ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਪੁਲਸ ਨੇ ਐੱਫ. ਆਈ. ਆਰ. ਦਰਜ ਕੀਤੀ ਅਤੇ ਸਬਿਆਸਾਚੀ ਦੱਤਾ ਨੂੰ ਗ੍ਰਿਫ਼ਤਾਰ ਕਰ ਲਿਆ। ਅਦਾਲਤ ਲਿਜਾਂਦੇ ਸਮੇਂ ਕੁਝ ਲੋਕਾਂ ਨੇ ਉਨ੍ਹਾਂ ’ਤੇ ਆਂਡੇ ਤੇ ਟਮਾਟਰ ਸੁੱਟੇ।
ਜਹਾਂਗੀਰ ਖ਼ਾਨ 5 ਦਿਨ ਦੀ ਪੁਲਸ ਹਿਰਾਸਤ ’ਚ
ਤ੍ਰਿਣਮੂਲ ਕਾਂਗਰਸ ਦੇ ਨੇਤਾ ਜਹਾਂਗੀਰ ਖ਼ਾਨ ਨੂੰ ਇੱਥੋਂ ਦੀ ਇਕ ਅਦਾਲਤ ਨੇ 5 ਦਿਨ ਦੀ ਪੁਲਸ ਹਿਰਾਸਤ ’ਚ ਭੇਜ ਦਿੱਤਾ। ਖ਼ਾਨ ਨੂੰ ਜਬਰੀ ਵਸੂਲੀ ਅਤੇ ਹੋਰਨਾਂ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਖ਼ਾਨ ਨੂੰ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਪਾਨੀਟੰਕੀ ਇਲਾਕੇ ’ਚ ਭਾਰਤ-ਨੇਪਾਲ ਸਰਹੱਦ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਸੀ। ਖ਼ਾਨ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ’ਚ ਫਾਲਟਾ ਵਿਧਾਨ ਸਭਾ ਸੀਟ ਤੋਂ ਚੋਣ ਲੜੀ ਸੀ ਪਰ ਸਫ਼ਲਤਾ ਨਹੀਂ ਮਿਲੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
