ਦਿੱਲੀ ’ਚ ਲਗਾਤਾਰ ਤੀਸਰੇ ਦਿਨ ਬੇਹੱਦ ਖਰਾਬ ਰਹੀ ਹਵਾ ਦੀ ਗੁਣਵੱਤਾ

Thursday, Nov 04, 2021 - 03:47 AM (IST)

ਦਿੱਲੀ ’ਚ ਲਗਾਤਾਰ ਤੀਸਰੇ ਦਿਨ ਬੇਹੱਦ ਖਰਾਬ ਰਹੀ ਹਵਾ ਦੀ ਗੁਣਵੱਤਾ

ਨਵੀਂ ਦਿੱਲੀ - ਭਾਰਤੀ ਮੌਸਮ ਵਿਗਿਆਨ ਵਿਭਾਗ (ਆਈ. ਐੱਮ. ਡੀ.) ਨੇ ਬੁੱਧਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ ਖੇਤਰ (ਐੱਨ. ਸੀ. ਟੀ.) ਵਿਚ ਹਵਾ ਦੀ ਗੁਣਵੱਤਾ ਦਾ ਪੱਧਰ ਲਗਾਤਾਰ ਤੀਸਰੇ ਦਿਨ ‘ਬੇਹੱਦ ਖਰਾਬ’ ਸ਼੍ਰੇਣੀ ਵਿਚ ਰਿਹਾ। ਆਈ. ਐੱਮ. ਡੀ. ਨੇ ਦੱਸਿਆ ਕਿ ਆਉਣ ਵਾਲੇ 2 ਦਿਨ ਵਿਚ ਹਵਾ ਦੀ ਗੁਣਵੱਤਾ ਦਾ ਪੱਧਰ ਹੋਰ ਖਰਾਬ ਹੋਣ ਦੇ ਆਸਾਰ ਹਨ ਜਿਸ ਨਾਲ ਦਿੱਲੀ-ਐੱਨ. ਸੀ. ਆਰ. ਵਿਚ ਹਵਾ ਦੀ ਗੁਣਵੱਤਾ ਦਾ ਪੱਧਰ ਬਹੁਤ ਖਰਾਬ ਸ਼੍ਰੇਣੀ ਵਿਚ ਪਹੁੰਚਣ ਦਾ ਅਨੁਮਾਨ ਹੈ। ਉਨ੍ਹਾਂ ਨੇ ਕਿਹਾ ਕਿ ਮੰਗਲਵਾਰ ਨੂੰ ਪੰਜਾਬ ਵਿਚ (3001), ਹਰਿਆਣਾ (203) ਉੱਤਰ ਪ੍ਰਦੇਸ਼ ਵਿਚ (87) ਪਰਾਲੀ ਸਾੜਨ ਦੇ ਸਥਾਨ ਦੇਖੇ ਗਏ।

ਇਹ ਵੀ ਪੜ੍ਹੋ - ਦੀਵਾਲੀ ਦਾ ਤੋਹਫਾ: ਸਰਕਾਰ ਨੇ ਪੈਟਰੋਲ 'ਤੇ 5 ਅਤੇ ਡੀਜ਼ਲ 'ਤੇ 10 ਰੁਪਏ ਐਕਸਾਈਜ਼ ਡਿਊਟੀ ਘਟਾਇਆ

ਕੇਂਦਰ ਦੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ. ਏ. ਕਿਊ. ਐੱਮ.) ਨੇ ਦੱਸਿਆ ਕਿ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਵਿਚ ਇਸ ਮੌਸਮ ਵਿਚ ਹੁਣ ਤੱਕ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ 51 ਫੀਸਦੀ ਤੋਂ ਜ਼ਿਆਦਾ ਦੀ ਕਮੀ ਆਈ ਹੈ। ਕਮਿਸ਼ਨ ਨੇ ਕਿਹਾ ਕਿ ਇਨਫੋਰਸਮੈਂਟ ਏਜੰਸੀਆਂ ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਰਾਸ਼ਟਰੀ ਰਾਜਧਾਨੀ ਖੇਤਰ (ਐੱਨ. ਸੀ. ਆਰ.) ਦੇ ਜ਼ਿਲਿਆਂ ਵਿਚ 8575 ਸਥਾਨਾਂ ਦਾ ਨਿਰੀਖਣ ਕੀਤਾ ਹੈ ਅਤੇ ਪਰਾਲੀ ਸਾੜਨ ਲਈ ਲਗਭਗ 58 ਲੱਖ ਰੁਪਏ ਦੇ ਵਾਤਾਵਰਣ ਜੁਰਮਾਨਾ (ਕੰਪੰਸ਼ੇਸਨ) ਲਗਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਦੇ ਐਾੱਨ. ਸੀ. ਆਰ. ਜ਼ਿਲਿਆਂ ਅਤੇ ਰਾਜਸਥਾਨ ਅਤੇ ਦਿੱਲੀ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ 2020 ਦੀ 43,918 ਤੋਂ ਘੱਟਕੇ 2021 ਵਿਚ 15 ਸਤੰਬਰ ਤੋਂ 2 ਨਵੰਬਰ ਦੀ ਮਿਆਦ ਦੌਰਾਨ 21,364 ਹੋ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ। 


author

Inder Prajapati

Content Editor

Related News