ਫੈਕਟਰੀ ''ਚ ਭਿਆਨਕ ਅੱਗ ਲੱਗਣ ਨਾਲ ਧਮਾਕਾ, ਇਮਾਰਤ ਹੋਈ ਢਹਿ-ਢੇਰੀ
Saturday, May 24, 2025 - 09:27 AM (IST)

ਨਵੀਂ ਦਿੱਲੀ- ਦਿੱਲੀ ਦੇ ਬਵਾਨਾ ਉਦਯੋਗਿਕ ਖੇਤਰ 'ਚ ਸ਼ਨੀਵਾਰ ਤੜਕੇ ਇਕ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਧਮਾਕਾ ਹੋਇਆ ਅਤੇ ਇਮਾਰਤ ਢਹਿ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦਿੱਲੀ ਫਾਇਰ ਬ੍ਰਿਗੇਡ ਸੇਵਾ ਮੁਖੀ ਅਤੁਲ ਗਰਗ ਨੇ ਕਿਹਾ,''ਤੜਕੇ 4.48 ਵਜੇ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 17 ਗੱਡੀਆਂ ਸੈਕਟਰ 2 'ਚ ਹਾਦਸੇ ਵਾਲੀ ਜਗ੍ਹਾ ਭੇਜੀਆਂ ਗਈਆਂ।''
ਇਹ ਵੀ ਪੜ੍ਹੋ : ਭਖਦੀ ਗਰਮੀ ਨੇ ਇਨ੍ਹਾਂ ਸੂਬਿਆਂ ਦੇ ਸਕੂਲਾਂ ਨੂੰ ਲਵਾ'ਤੇ ਤਾਲੇ ! ਹੋ ਗਿਆ ਛੁੱਟੀਆਂ ਦਾ ਐਲਾਨ
ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਨਾਲ ਕੰਪਲੈਕਸ 'ਚ ਧਮਾਕਾ ਹੋਇਆ, ਜਿਸ ਕਾਰਨ ਇਮਾਰਤ ਢਹਿ ਗਈ। ਉਨ੍ਹਾਂ ਦੱਸਿਆ ਕਿ ਇਸ ਘਟਨਾ 'ਚ ਅਜੇ ਤੱਕ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ। ਫਾਇਰ ਬ੍ਰਿਗੇਡ ਕਰਮਚਾਰੀ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e