ਹੁਣ ‘ਅਯੁੱਧਿਆ ਕੈਂਟ’ ਦੇ ਨਾਂ ਤੋਂ ਜਾਣਿਆ ਜਾਵੇਗਾ ਫੈਜ਼ਾਬਾਦ ਜੰਕਸ਼ਨ
Saturday, Oct 23, 2021 - 05:14 PM (IST)
ਲਖਨਊ (ਭਾਸ਼ਾ)— ਉੱਤਰ ਪ੍ਰਦੇਸ਼ ਦੇ ਅਯੁੱਧਿਆ ਜ਼ਿਲ੍ਹੇ ਸਥਿਤ ਫੈਜ਼ਾਬਾਦ ਜੰਕਸ਼ਨ ਦਾ ਨਾਂ ਬਦਲ ਕੇ ‘ਅਯੁੱਧਿਆ ਕੈਂਟ’ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਦਫ਼ਤਰ ਨੇ ਸ਼ਨੀਵਾਰ ਨੂੰ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ। ਮੁੱਖ ਮੰਤਰੀ ਦਫ਼ਤਰ ਨੇ ਟਵੀਟ ਕੀਤਾ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਜੀ ਨੇ ਫੈਜ਼ਾਬਾਦ ਰੇਲਵੇ ਜੰਕਸ਼ਨ ਦਾ ਨਾਂ ‘ਅਯੁੱਧਿਆ ਕੈਂਟ’ ਕਰਨ ਦਾ ਫ਼ੈਸਲਾ ਲਿਆ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਅਗਵਾਈ ਵਾਲੀ ਭਾਜਪਾ ਪਾਰਟੀ ਦੀ ਸਰਕਾਰ ਨੇ ਸਾਲ 2018 ਵਿਚ ਫੈਜ਼ਾਬਾਦ ਜ਼ਿਲ੍ਹਾ ਅਤੇ ਡਵੀਜਨ ਦਾ ਨਾਂ ਬਦਲ ਕੇ ਅਯੁੱਧਿਆ ਕਰ ਦਿੱਤਾ ਸੀ। ਇਸ ਤੋਂ ਇਲਾਵਾ ਭਾਜਪਾ ਸਰਕਾਰ ਨੇ ਇਲਾਹਾਬਾਦ ਜ਼ਿਲ੍ਹੇ ਦਾ ਨਾਂ ਬਦਲ ਕੇ ਪ੍ਰਯਾਗਰਾਜ ਅਤੇ ਮੁਗਲਸਰਾਏ ਜੰਕਸ਼ਨ (ਰੇਲਵੇ ਸਟੇਸ਼ਨ) ਦਾ ਨਾਂ ਬਦਲ ਕੇ ਪੰਡਿਤ ਦੀਨਦਿਆਲ ਉਪਾਧਿਆਏ ਜੰਕਸ਼ਨ ਕਰ ਦਿੱਤਾ ਸੀ।