ਫਰਜ਼ੀ ਆਧਾਰ ਕਾਰਡ ਬਣਾਉਣ ਵਾਲੇ ਕਾਰੋਬਾਰ ਦਾ ਪਰਦਾਫਾਸ਼, ਵਸੂਲੇ ਜਾਂਦੇ ਸਨ 20 ਹਜ਼ਾਰ ਰੁਪਏ
Saturday, Nov 09, 2024 - 05:15 PM (IST)
ਨੈਸ਼ਨਲ ਡੈਸਕ- ਫਰਜ਼ੀ ਆਧਾਰ ਕਾਰਡ ਬਣਾਉਣ ਵਾਲੇ ਕਾਰੋਬਾਰ ਦਾ ਪਰਦਾਫਾਸ਼ ਹੋਇਆ ਹੈ। ਪੁਲਸ ਨੇ ਇਸ ਮਾਮਲੇ 'ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਦੱਸਿਆ ਕਿ ਗ੍ਰਿਫ਼ਤਾਰ ਸੋਨਾਈ ਸਰਕਾਰ ਨੇਪਾਲੀ ਨਾਗਰਿਕਾਂ ਲਈ ਫਰਜ਼ੀ ਆਧਾਰ ਕਾਰਡ ਬਣਾਉਣ ਦਾ ਕਾਰੋਬਾਰ ਕਰ ਰਿਹਾ ਸੀ। ਇਹ ਫਰਜ਼ੀ ਆਧਾਰ ਕਾਰਡ ਬਣਾਉਣ ਵਾਲੇ ਕਾਰੋਬਾਰ ਦਾ ਪਰਦਾਫਾਸ਼ ਪੱਛਮੀ ਬੰਗਾਲ ਦੇ ਸਿਲੀਗੁੜੀ 'ਚ ਭਾਰਤ-ਨੇਪਾਲ ਸਰਹੱਦ ਕੋਲ ਹੋਇਆ ਹੈ।
ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ 'ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
ਹਰੇਕ ਆਧਾਰ ਕਾਰਡ ਲਈ 10 ਹਜ਼ਾਰ ਰੁਪਏ ਤੋਂ ਲੈ ਕੇ 20 ਹਜ਼ਾਰ ਰੁਪਏ ਤੱਕ ਵਸੂਲੇ ਜਾਂਦੇ ਸਨ। ਪੁਲਸ ਨੇ ਖੋਰੀਬਾੜੀ ਦੇ ਬਤਾਸੀ ਬਦਰਾਜੋਤ 'ਚ ਇਕ ਆਨਲਾਈਨ ਸੈਂਟਰ 'ਤੇ ਛਾਪੇਮਾਰੀ ਕੀਤੀ ਅਤੇ ਤਿੰਨ ਆਧਾਰ ਕਾਰਡ ਸਮੇਤ ਕਈ ਦਸਤਾਵੇਜ਼ ਬਰਾਮਦ ਕੀਤੇ। ਇਸ ਤੋਂ ਇਲਾਵਾ ਕੰਪਿਊਟਰ, ਹਾਰਡ ਡਿਸਕ, ਪ੍ਰਿੰਟਰ ਵੀ ਜ਼ਬਤ ਕੀਤੇ ਗਏ। ਨਕਸਲਬਾੜੀ ਦੀ ਐੱਸ.ਡੀ.ਪੀ.ਓ. ਨੇਹਾ ਜੈਨ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਆਨਲਾਈਨ ਸੈਂਟਰ 'ਤੇ ਛਾਪੇਮਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਰਿਮਾਂਡ 'ਤੇ ਲੈ ਕੇ ਅੱਗੇ ਦੀ ਜਾਂਚ ਸ਼ੁਰੂ ਕੀਤੀ ਜਾਵੇਗੀ। ਇਸ ਮਾਮਲੇ 'ਚ ਪੁਲਸ ਨੇ ਬੰਗਲਾਦੇਸ਼ ਅਤੇ ਨੇਪਾਲ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਗਿਰੋਹ ਦਾ ਸ਼ਿਕਾਰ ਨਾ ਬਣਨ। ਸਿਲੀਗੁੜੀ ਪੁਲਸ ਦੀ ਇਸ ਕਾਰਵਾਈ ਨਾਲ ਫਰਜ਼ੀ ਆਧਾਰ ਕਾਰਡ ਬਣਾਉਣ ਦੇ ਕਾਰੋਬਾਰ 'ਤੇ ਵੱਡਾ ਝਟਕਾ ਲੱਗਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8